Gurdaspur News: ਗੱਡੀ ਦੀ ਓਵਰਟੇਕ ਨੂੰ ਲੈ ਕੇ ਸਾਬਕਾ ਸੂਬੇਦਾਰ ਤੇ ਕਰਿੰਦਿਆਂ ਵਿਚਾਲੇ ਝਗੜਾ; ਸਾਬਕਾ ਫ਼ੌਜੀ ਦੀ ਕੁੱਟਮਾਰ
Gurdaspur News: ਗੁਰਦਾਸਪੁਰ ਦੇ ਗਾਲੜੀ ਰੋਡ ਉਤੇ ਇੱਕ ਸਾਬਕਾ ਸੂਬੇਦਾਰ ਦਾ ਗੱਡੀ ਦੀ ਓਵਰਟੇਕ ਨੂੰ ਲੈ ਕੇ ਫਰਨੀਚਰ ਦੀ ਦੁਕਾਨ ਉਤੇ ਕੰਮ ਕਰਦੇ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ।
Gurdaspur News: ਗੁਰਦਾਸਪੁਰ ਦੇ ਗਾਲੜੀ ਰੋਡ ਉਤੇ ਇੱਕ ਸਾਬਕਾ ਸੂਬੇਦਾਰ ਦਾ ਗੱਡੀ ਦੀ ਓਵਰਟੇਕ ਨੂੰ ਲੈ ਕੇ ਫਰਨੀਚਰ ਦੀ ਦੁਕਾਨ ਉਤੇ ਕੰਮ ਕਰਦੇ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਤੇ ਜਦੋਂ ਸੂਬੇਦਾਰ ਉਨ੍ਹਾਂ ਦੀ ਸ਼ਿਕਾਇਤ ਕਰਨ ਲਈ ਦੁਕਾਨ ਮਾਲਕ ਦੇ ਕੋਲ ਪੁੱਜਿਆ ਤਾਂ ਗੱਲਬਾਤ ਦੌਰਾਨ ਦੁਕਾਨ ਉਤੇ ਕੰਮ ਕਰਦੇ ਕਰਿੰਦਿਆਂ ਨੇ ਸਾਬਕਾ ਸੂਬੇਦਾਰ ਬਿਕਰਮਜੀਤ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਬਥਵਾਲਾ ਬੇਰੀਆਂ ਉੱਪਰ ਹਮਲਾ ਕਰ ਦਿੱਤਾ ਅਤੇ ਉਸਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ।
ਕੁੱਟਮਾਰ ਦੀ ਇਹ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਮੌਕੇ ਉਪਰ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈਕੇ ਜ਼ਖ਼ਮੀ ਹੋਏ ਸਾਬਕਾ ਫੌਜੀ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਸਾਬਕਾ ਸੂਬੇਦਾਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਿਹਾ ਸੀ ਜਦ ਉਹ ਗਾਲੜੀ ਰੋਡ ਉਤੇ ਪਹੁੰਚਿਆ ਤਾਂ ਇੱਕ ਨੌਜਵਾਨ ਨੇ ਅਚਾਨਕ ਹੀ ਸੜਕ ਉਪਰ ਆਪਣਾ ਆਟੋ ਚਾੜ੍ਹ ਦਿੱਤਾ ਜਿਸ ਨਾਲ ਉਸ ਦੀ ਗੱਡੀ ਇੱਕ ਦੂਸਰੇ ਮੋਟਸਾਈਕਲ ਨਾਲ ਟਕਰਾਉਣ ਤੋਂ ਵਾਲ-ਵਾਲ ਬਚੀ ਜਦੋਂ ਉਹ ਇਸ ਨੌਜਵਾਨ ਦੀ ਸ਼ਿਕਾਇਤ ਕਰਨ ਲਈ ਦੁਕਾਨ ਦੇ ਮਾਲਿਕ ਕੋਲ ਪੁੱਜਾ ਤਾਂ ਦੁਕਾਨ ਦੇ ਮਾਲਕ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਦੁਕਾਨ ਉਤੇ ਲੱਗੇ ਕਰਿੰਦਿਆਂ ਨੇ ਉਸ ਉੱਪਰ ਹਮਲਾ ਕਰ ਦਿੱਤਾ।
ਉਸਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ। ਸਾਬਕਾ ਸੂਬੇਦਾਰ ਨੇ ਦੋਸ਼ ਲਗਾਏ ਹਨ ਕਿ ਉਹ ਅੰਮ੍ਰਿਤਧਾਰੀ ਹੈ ਅਤੇ ਉਸਦੇ ਵਾਲ਼ਾ ਦੀ ਵੀ ਬੇਅਦਬੀ ਕੀਤੀ ਹੈ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਦੋਂ ਫਰਨੀਚਰ ਦੀ ਦੁਕਾਨ ਦੇ ਮਾਲਕ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਬਕਾ ਫੌਜੀ ਗੱਡੀ ਦੀ ਓਵਰਟੇਕ ਨੂੰ ਲੈ ਕੇ ਉਨ੍ਹਾਂ ਦੀ ਦੁਕਾਨ ਉਤੇ ਕੰਮ ਕਰਦੇ ਇੱਕ ਡਰਾਈਵਰ ਨਾਲ ਬਹਿਸ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਦੀ ਗੱਡੀ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਫਿਰ ਵੀ ਇਹ ਦੁਕਾਨ ਉਤੇ ਆ ਕੇ ਡਰਾਈਵਰ ਦੀ ਸ਼ਿਕਾਇਤ ਕਰ ਰਿਹਾ ਸੀ। ਇਸ ਦੌਰਾਨ ਇਸ ਨੇ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਬਾਕੀ ਇਹ ਦੁਕਾਨ ਉਤੇ ਕੰਮ ਕਰਦੇ ਮੁੰਡਿਆਂ ਨਾਲ ਉਲਝਣ ਲੱਗ ਪਿਆ ਤੇ ਫਿਰ ਹੱਥੋਂ ਪਾਈ ਸ਼ੁਰੂ ਹੋ ਗਈ। ਉਸ ਨੇ ਕਿਹਾ ਕਿ ਪਹਿਲਾਂ ਹੱਥੋਂ ਪਾਈ ਇੱਸ ਸਾਬਕਾ ਫੌਜੀ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਪੁਲਿਸ ਦੇ ਐਸਐਚਓ ਅਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀ ਹੋਏ ਸਾਬਕਾ ਸੂਬੇਦਾਰ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ ਤੋਂ ਐਮਐਲਆਰ ਰਿਪੋਰਟ ਆਉਣ ਤੋਂ ਬਾਅਦ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ
ਗੁਰਦਾਸਪੁਰ ਤੋਂ ਭੋਪਾਲ ਸਿੰਘ ਦੀ ਰਿਪੋਰਟ