Punjab News: ਪੰਜਾਬ `ਚ ਹੜ੍ਹ ਵਰਗੇ ਹਾਲਾਤ; ਰਾਧਾ ਸੁਆਮੀ ਸਤਿਸੰਗ ਬਿਆਸ ਨੇ ਸੀਐਮ ਰਿਲੀਫ਼ ਫੰਡ `ਚ 2 ਕਰੋੜ ਰਾਸ਼ੀ ਦਿੱਤੀ
Punjab News: ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਪੰਜਾਬ ਵਿੱਚ ਸਾਰੇ ਦਰਿਆ ਖ਼ਤਰੇ ਦੇ ਨਿਸ਼ਾਨ ਉਪਰ ਵਗ ਰਹੇ ਹਨ। ਸਤਲੁਜ, ਬਿਆਸ ਤੇ ਘੱਗਰ ਦਰਿਆ ਉਛਲ ਕੇ ਵਹਿ ਰਿਹਾ ਹੈ।
Punjab News: ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਪੰਜਾਬ ਵਿੱਚ ਸਾਰੇ ਦਰਿਆ ਖ਼ਤਰੇ ਦੇ ਨਿਸ਼ਾਨ ਉਪਰ ਵਗ ਰਹੇ ਹਨ। ਸਤਲੁਜ, ਬਿਆਸ ਤੇ ਘੱਗਰ ਦਰਿਆ ਉਛਲ ਕੇ ਵਹਿ ਰਿਹਾ ਹੈ। ਇਨ੍ਹਾਂ ਦਰਿਆਵਾਂ ਦੇ ਕੰਢੇ ਉਤੇ ਵਸੇ ਲੋਕ ਸੁਰੱਖਿਅਤ ਥਾਵਾਂ ਵੱਲ ਨੂੰ ਕੂਚ ਕਰ ਰਹੇ ਹਨ।
ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਖ-ਵੱਖ ਤਰੀਕੇ ਨਾਲ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਹਨ। ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ। ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ। ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ।
ਦੂਜੇ ਪਾਸੇ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਦਾ ਪੱਧਰ ਅੱਜ 1398.70 ਫੁੱਟ ਉਤੇ ਪੁੱਜ ਗਿਆ ਹੈ। ਉਥੇ ਹੀ ਝੀਲ ਵਿੱਚ ਪਾਣੀ ਦੀ ਆਮਦ 60 ਹਜ਼ਾਰ ਕਿਊਸਿਕ ਦੇ ਨੇੜੇ ਦਰਜ ਕੀਤੀ ਗਈ ਹੈ। ਪੌਂਗ ਡੈਮ ਤੋਂ 1 ਲੱਖ 48 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉਥੇ ਹੀ ਬਿਆਸ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚ ਪਾਣੀ ਨੇ ਜਿਥੇ ਤਬਾਹੀ ਮਚਾਈ ਹੋਈ ਹੈ ਉਥੇ ਲੋਕ ਹੁਣ ਕਾਫੀ ਪਰੇਸ਼ਾਨੀ ਦੇ ਆਲਮ ਵਿੱਚ ਹਨ।
ਇਹ ਵੀ ਪੜ੍ਹੋ : Bhakra Dam Alert: ਪੰਜਾਬ 'ਚ ਫਿਰ ਹੜ੍ਹ ਦੇ ਹਾਲਾਤ! ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਖੁੱਲ੍ਹੇ ਗਏ ਫਲੱਡ ਗੇਟ
ਲੋਕਾਂ ਦਾ ਕਹਿਣਾ ਹੈ ਕਿ ਪੌਂਗ ਡੈਮ ਨਾਲ ਛੱਡੇ ਪਾਣੀ ਨਾਲ ਇਥੇ ਉਨ੍ਹਾਂ ਦੇ ਘਰ ਪਾਣੀ ਵਿੱਚ ਡੁੱਬ ਚੁੱਕੇ ਹਨ, ਉਥੇ ਉਨ੍ਹਾਂ ਦੇ ਪਸ਼ੂ ਤੱਕ ਭੁੱਖੇ ਬੈਠੇ ਹਨ। 72 ਘੰਟੇ ਤੋਂ ਜ਼ਿਆਦਾ ਸਮਾਂ ਹੋ ਗਿਆ ਪਾਣੀ ਘੱਟ ਹੋਣ ਦਾ ਸਮਾਂ ਨਹੀਂ ਲੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਪੰਜਾਬ-ਹਿਮਾਚਲ ਦਾ ਆਪਸੀ ਸੰਪਰਕ ਟੁੱਟ ਚੁੱਕਾ ਹੈ। ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੋਏ ਪ੍ਰਬੰਧ ਕੀਤੇ ਹੁੰਦੇ ਤਾਂ ਹਾਲਾਤ ਇੰਨੇ ਖ਼ਰਾਬ ਨਾ ਹੁੰਦੇ।
ਇਹ ਵੀ ਪੜ੍ਹੋ : American Gursikh Youth News: ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਲਈ ਬਣਿਆ ਮਸੀਹਾ! ਇੰਝ ਕੀਤੀ ਲੋਕਾਂ ਦੀ ਮਦਦ