Raghav Chadha on gangsters issues: ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਦੇਸ਼ ਵਿੱਚ ਵੱਧ ਰਹੇ ਕ੍ਰਾਈਮ ਨੂੰ ਦੇਖਦੇ ਸੰਸਦ (Winter Session in Parliament) ਵਿੱਚ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ।  ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੈਂਗਸਟਰਾਂ ਨੂੰ ਦੇਸ਼ ਵਿੱਚ ਵਾਪਸ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਹੀ ਨਹੀਂ ਦੇਸ਼ ਵਿਚ ਵੱਧ ਰਹੇ ਅਪਰਾਧ ਨੂੰ ਘੱਟ ਕੀਤਾ ਜਾ ਸਕੇ। ਰਾਘਵ ਚੱਢਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਉਤਸ਼ਾਹਿਤ ਕੀਤਾ ਹੈ। ਕਿਹਾ ਜਾ  ਰਿਹਾ ਹੈ ਕਿ ਕੁਝ ਦੇਸ਼ ਗੈਂਗਸਟਰਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਏ ਹਨ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੈਂਗਸਟਰਾਂ ਦਾ ਮੁੱਦਾ ਸਿਰਫ਼ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਵਿਦੇਸ਼ਾਂ 'ਚੋਂ ਗੈਂਗਸਟਰਾਂ ਨੂੰ ਤੁਰੰਤ ਵਾਪਸ ਲਿਆ ਕੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕਰੇ। ਸੰਸਦ ਵਿਚ ਰਾਘਵ ਚੱਢਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲਾ ਅਤੇ ਪੰਜਾਬ ਵਿਚ ਵੱਧ ਰਹੇ ਅਪਰਾਧ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਕਰਕੇ ਅੱਜ ਦੇ ਸਮੇਂ ਵਿਚ ਕਈ ਮਾਵਾਂ ਨੇ ਆਪਣੇ ਪੁੱਤ ਗੁਆ ਲਏ ਹਨ। ਕੇਂਦਰ ਸਰਕਾਰ ਅਤੇ  ਏਜੰਸੀਆਂ ਨੂੰ ਇਸ ਮਾਮਲਿਆਂ 'ਤੇ ਧਿਆਨ ਦੇਣ ਦੀ ਲੋੜ ਹੈ।


ਇਹ ਵੀ ਪੜ੍ਹੋ: ਬੱਸ ਕੰਡਕਟਰ ਦੀ ਗੁੰਡਾਗਰਦੀ, ਸਵਾਰੀ ਦੇ ਜੜ੍ਹ ਦਿੱਤਾ ਥੱਪੜ, ਵੀਡੀਓ ਹੋਈ ਵਾਇਰਲ 

ਇਸ ਤੋਂ ਪਹਿਲਾਂ ਰਾਘਵ ਚੱਢਾ (Raghav Chadha) ਵੱਲੋਂ ਸੰਸਦ ਵਿੱਚ ਚੱਲ ਰਹੇ ਸਰਦ ਰੁੱਤ (Winter Session in Parliament) ਦੌਰਾਨ ਪੰਜਾਬ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਮੁੱਦਾ ਚੁੱਕਿਆ ਗਿਆ ਸੀ ਅਤੇ ਨਿਯਮ 267 ਦੇ ਤਹਿਤ Suspension of Business Notice ਵੀ ਪੇਸ਼ ਕੀਤਾ ਗਿਆ ਸੀ। ਰਾਘਵ ਚੱਢਾ ਨੇ ਚੇਅਰਮੈਨ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਸੀ ਗਿਆ ਕਿ ਬੇਅਦਬੀ ਦੀਆਂ ਵੱਧ ਰਹੀਆਂ ਪੰਜਾਬੀਆਂ ਨੂੰ ਪਰੇਸ਼ਾਨ ਕਰ ਰਹੀਆਂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।