ਰਾਘਵ ਚੱਢਾ ਨੇ ਪਾਰਲੀਮੈਂਟ ‘ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
ਰਾਘਵ ਚੱਢਾ ਨੇ ਆਨਲਾਈਨ ਰਜਿਸਟਰੇਸ਼ਨ ਨੂੰ ਵੀ ਇੱਕ ਸਮੱਸਿਆ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਚਾਹੀਦਾ ਹੈ।
Raghav Chadha on Sri Kartarpur Sahib in Winter Session of Parliament news: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਲੀਮੈਂਟ 'ਚ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ।
ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਸੀ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗਾਂ ਵਿੱਚ ਰੰਗੀ ਹੋਈ ਸੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦਾ ਹੈ ਅਤੇ ਉਸ ਪਵਿੱਤਰ ਸਥਾਨ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਸਭ ਤੋਂ ਪਹਿਲੀ ਸਮੱਸਿਆ ਹੈ ਪਾਸਪੋਰਟ। ਰਾਘਵ ਚੱਢਾ ਨੇ ਕਿਹਾ ਕਿ ਜੇਕਰ ਕਿਸੇ ਕੋਲ ਪਾਸਪੋਰਟ ਨਹੀਂ ਹੈ ਤਾਂ ਉਹ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਰੱਖਣ।
ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਦੀ ਫ਼ੀਸ ਲਈ ਜਾਂਦੀ ਹੈ ਅਤੇ ਭਾਰਤੀ ਕਰੰਸੀ ਦੇ ਮੁਤਾਬਕ ਇੱਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ।
ਇਸ ਦੇ ਮੁਤਾਬਕ ਜੇਕਰ ਕਿਸੇ ਪਰਿਵਾਰ 'ਚ 5 ਮੈਂਬਰ ਹਨ ਤਾਂ ਉਸ ਪਰਿਵਾਰ ਦਾ 8 ਹਜ਼ਾਰ ਰੁਪਏ ਦਾ ਖ਼ਰਚਾ ਹੋਵੇਗਾ। ਇਹ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਆਰਾਮ ਨਾਲ ਗੁਰਦੁਆਰਾ ਸਾਹਿਬ ਜਾਣ ਦਾ ਮੌਕਾ ਮਿਲ ਸਕੇ।
ਹੋਰ ਪੜ੍ਹੋ: ਮੰਤਰੀ ਮੰਡਲ ’ਚ ਹੋਣ ਜਾ ਰਿਹਾ ਫੇਰ-ਬਦਲ, ਸਿਆਸਤ ਦੇ ਵੱਡੇ ਥੰਮ੍ਹਾਂ ਨੂੰ ਡੇਗਣ ਵਾਲੇ ਵਿਧਾਇਕਾਂ ਦਾ ਲੱਗ ਸਕਦਾ ਹੈ ਨੰਬਰ!
ਇਸ ਦੇ ਨਾਲ ਹੀ ਰਾਘਵ ਚੱਢਾ ਨੇ ਆਨਲਾਈਨ ਰਜਿਸਟਰੇਸ਼ਨ ਨੂੰ ਵੀ ਇੱਕ ਸਮੱਸਿਆ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਚਾਹੀਦਾ ਹੈ।
ਹੋਰ ਪੜ੍ਹੋ: ਹਰਸਿਮਰਤ ਕੌਰ ਬਾਦਲ ਨੇ AAP ਦੇ ਵਿਧਾਇਕ ਜਗਰੂਪ ਗਿੱਲ ਨੂੰ Bullet 'ਤੇ ਬਿਠਾਇਆ, ਦੇਖੋ ਤਸਵੀਰਾਂ
(Apart from news of 'Raghav Chadha on Sri Kartarpur Sahib in Winter Session of Parliament', stay tuned to Zee PHH for more updates)