Rahul Gandhi News: ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀ
Advertisement
Article Detail0/zeephh/zeephh2263801

Rahul Gandhi News: ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀ

  Rahul Gandhi News:  ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ  ਅੱਜ ਅੰਮ੍ਰਿਤਸਰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਚੋਣ ਪ੍ਰਚਾਰ ਕਰਨ ਲਈ ਪੁੱਜੇ। 

Rahul Gandhi News: ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀ

Rahul Gandhi News:  ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ  ਅੱਜ ਅੰਮ੍ਰਿਤਸਰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਚੋਣ ਪ੍ਰਚਾਰ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਉਪਰ ਵੱਡਾ ਹਮਲਾ ਬੋਲਿਆ ਤੇ ਕਿਸਾਨਾਂ ਅਤੇ ਨੌਜਵਾਨਾਂ ਦੀ ਹਾਲਤ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਹੁਣ ਰਾਹੁਲ ਗਾਂਧੀ ਪੰਜਾਬ ਵਿੱਚ 3 ਰੈਲੀਆਂ ਕਰਨਗੇ। ਅੰਮ੍ਰਿਤਸਰ ਦੇ ਮੀਰਾਂਕੋਟ ਵਿੱਚ ਰਾਹੁਲ ਲਈ ਪੰਡਾਲ ਸਜਾਇਆ ਗਿਆ ਹੈ। ਸੁਰੱਖਿਆ ਦੇ ਪੁਖਤਾ ਇਤਜ਼ਾਮ ਕੀਤੇ ਹੋਏ ਸਨ। ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਹੈ। ਵੀਵੀਆਈਪੀ ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। 

ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਜਾ ਰਿਹਾ ਹੈ। ਮੋਦੀ ਕਹਿੰਦੇ ਹਨ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਨਾਲ ਉਨ੍ਹਾਂ ਦੀ ਆਦਤ ਵਿਗੜਦੀ। ਇਸ ਉਤੇ ਸਵਾਲ ਖੜ੍ਹੇ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਕਾਰੋਬਾਰੀਆਂ ਦਾ ਕਰਜ਼ਾ ਮੁਆਫ ਕਰਨ ਨਾਲ ਉਨ੍ਹਾਂ ਦੀ ਆਦਤ ਨਹੀਂ ਵਿਗੜਦੀ? ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੋਦੀ ਦੀ ਭਾਜਪਾ ਸਰਕਾਰ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਡਾ. ਅੰਬੇਡਕਰ ਸਾਹਿਬ ਦੀ ਸੋਚ ਉਤੇ ਹਮਲਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਚ ਨੂੰ ਵੀ ਖ਼ਤਮ ਕਰਨਾ ਚਾਹੁੰਦੀ ਹੈ।

ਗਾਂਧੀ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਹਾਲਤ ਕਾਫੀ ਖ਼ਰਾਬ ਹੈ। ਇੰਡੀਆ ਗਠਜੋੜ ਦੀ ਸਰਕਾਰ ਆਉਣ ਉਤੇ ਕਿਸਾਨ ਫੈਮਲੀ ਬੀਮਾ ਯੋਜਨਾ ਬਣਾਏਗੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਹੈ। ਪੰਜਾਬ ਦੇ ਕਿਸਾਨ ਸਹੂਲਤਾਂ ਤੋਂ ਵਾਂਝੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ 4 ਜੂਨ ਨੂੰ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਗਰੀਬ ਔਰਤਾਂ ਦੇ ਖਾਤਿਆਂ ਵਿੱਚ 8500 ਰੁਪਏ ਪਾਏ ਜਾਣਗੇ।

ਇਸ ਤਰ੍ਹਾਂ ਪੂਰਾ ਸਾਲ 1 ਲੱਖ ਰੁਪਏ ਪੈਸੇ ਪਾਏ ਜਾਣਗੇ। ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੋਟਬੰਦੀ ਅਤੇ ਗਲਤ ਜੀਐਸਟੀ ਕਰਕੇ ਲੋਕਾਂ ਉਪਰ ਬੋਝ ਪਾਇਆ। ਇਸ ਦਾ ਨਤੀਜਾ ਪੂਰਾ ਦੇਸ਼ ਵੇਖ ਰਿਹਾ ਹੈ। ਸਭ ਤੋਂ ਪਹਿਲਾਂ ਅਸੀਂ ਸਰਕਾਰੀ ਨੌਕਰੀਆਂ ਦੇਣ ਜਾ ਰਹੇ ਹਾਂ। ਭਾਰਤ ਵਿੱਚ ਅੱਜ 30 ਲੱਖ ਸਰਕਾਰੀ ਨੌਕਰੀਆਂ ਖਾਲੀ ਹਨ।

ਪਹਿਲਾ ਕਦਮ ਤੁਹਾਨੂੰ ਉਹ ਨੌਕਰੀਆਂ ਸੌਂਪਣਾ ਹੋਵੇਗਾ। ਦੂਜੀ ਕ੍ਰਾਂਤੀਕਾਰੀ ਗੱਲ ਜੋ ਮੈਂ ਭਾਰਤ ਦੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਉਹ ਇਹ ਹੈ ਕਿ ਅਰਬਪਤੀਆਂ ਦੇ ਪੁੱਤਰ ਨੌਕਰੀ ਦੀ ਮੰਡੀ ਵਿੱਚ ਜਾਣ ਤੋਂ ਪਹਿਲਾਂ ਅਸਥਾਈ ਨੌਕਰੀਆਂ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਗ੍ਰੈਜੂਏਟ ਤੇ ਆਈਟੀ ਡਿਪਲੋਮਾ ਕਰ ਰਹੇ ਨੌਜਵਾਨਾਂ ਲਈ ਪੱਕੀ ਨੌਕਰੀ ਦਾ ਬੰਦੋਬਸਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਸੇਵਾ ਕਰਕੇ ਅਤੇ ਨਤਮਸਤਕ ਹੋ ਕੇ ਸਕੂਨ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਉਣ ਦੀ ਲੋੜ ਹੈ। ਇਸ ਲਈ ਉਹ ਹਰ ਇੱਕ ਉਪਰਾਲਾ ਕਰਨਗੇ।

 

Trending news