ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਮਾਨਸਾ ਜਾ ਰਹੇਂ ਹਨ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲੀ ਹੋਈ ਹੈ। ਸਿੱਧੂ ਮੂਸੇਵਾਲਾ ਦੇ ਸਸਕਾਰ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਘਰ ਰਾਜਨੀਤਿਕ ਹਸਤੀਆਂ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੀਆਂ ਹਨ। ਇਸ ਦੁੱਖ ਦੀ ਘੜੀ 'ਚ ਸਿੱਧੂ ਦੇ ਪਰਿਵਾਰ ਨੂੰ ਹੌਸਲਾ ਦੇਣ ਦੇ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਆ ਰਹੇਂ ਹਨ।
ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਮਾਨਸਾ ਜਾ ਰਹੇਂ ਹਨ। ਜਿਸ ਦੇ ਚੱਲਦੇ ਰਾਹੁਲ ਗਾਂਧੀ ਚੰਡੀਗੜ੍ਹ ਵਿਖੇ ਪਹੁੰਚ ਚੁੱਕੇ ਹਨ। ਚੰਡੀਗੜ੍ਹ ਪਹੁੰਚਣ ’ਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਏਅਰਪੋਰਟ ’ਤੇ ਉਨ੍ਹਾਂ ਦਾ ਸਵਾਗਤ ਕੀਤਾ।ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ’ਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਲਈ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਰਵਾਨਾ ਹੋ ਗਏ ਹਨ।