ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਖੇ ਸਮਾਪਤ ਹੁਈ ਹੈ।
Trending Photos
Rahul Gandhi's Bharat Jodo Yatra Ends Today in Srinagar news: ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੀ ਭਾਰਤ ਜੋੜਾ ਯਾਤਰਾ ਦੀ ਸਮਾਪਤੀ ਕਰਦਿਆਂ ਸ਼੍ਰੀਨਗਰ ਵਿੱਚ ਪਾਰਟੀ ਦੇ ਹੈੱਡਕੁਆਰਟਰ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਸੀਨੀਅਰ ਲੀਡਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਖੇ ਸਮਾਪਤ ਹੁਈ ਹੈ।
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ ਤਹਿਤ ਪੰਜ ਮਹੀਨਿਆਂ ਦੀ ਮਿਆਦ ਵਿੱਚ 12 ਸੂਬਿਆਂ ਨੂੰ ਕਵਰ ਕਰਦਿਆਂ 4,000 ਕਿਲੋਮੀਟਰ ਤੋਂ ਵੱਧ ਦੀ ਪੈਦਲ ਯਾਤਰਾ ਕੀਤੀ।
ਇਸ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸ੍ਰੀਨਗਰ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਬਰਫ਼ ਨਾਲ ਖੇਡਦੇ ਹੋਏ ਦਿਖਾਈ ਦਿੱਤੇ। ਦੱਸ ਦਈਏ ਕਿ ਐਤਵਾਰ ਰਾਤ ਨੂੰ ਸ੍ਰੀਨਗਰ ਵਿਖੇ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਇਹ ਵੀ ਲੱਗ ਰਿਹਾ ਸੀ ਕਿ ਇਹ ਭਾਰੀ ਬਰਫਬਾਰੀ ਰਾਹੁਲ ਗਾਂਧੀ ਦੇ ਭਾਰਤ ਜੋੜਾ ਯਾਤਰਾ ਦੇ ਆਖਰੀ ਦਿਨ ਨੂੰ ਪ੍ਰਭਾਵਿਤ ਨਾ ਕਰੇਗੀ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਤਹਿਤ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਦੌਰੇ ਦੌਰਾਨ ਸੁਰੱਖਿਆ 'ਚ ਕੁਤਾਹੀ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੱਸਿਆ ਸੀ ਕਿ ਭਾਰਤ ਜੋੜੋ ਯਾਤਰਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਖੂਬਸੂਰਤ ਅਤੇ ਡੂੰਘਾ ਅਨੁਭਵ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਇਸ ਦੌਰਾਨ ਲੱਖਾਂ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਭਾਰਤ ਨੂੰ ਇਕਜੁੱਟ ਕਰਨਾ ਸੀ।
(While Rahul Gandhi's Bharat Jodo Yatra Ends Today in Srinagar, stay tuned to Zee PHH for more news updates)