Rahul Gandhi in Punjab: ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿਆਸਤ ਤੋਂ ਦੂਰੀ, ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ।
Trending Photos
Rahul Gandhi in Golden Temple Today News: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਯਾਨੀ ਮੰਗਲਵਾਰ ਨੂੰ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਲੰਗਰ ਹਾਲ ਵਿੱਚ ਸੇਵਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਲੰਗਰ ਹਾਲ ਵਿੱਚ ਸਬਜ਼ੀਆਂ ਕੱਟਣ ਦੀ ਸੇਵਾ ਕੀਤੀ।
ਬੀਤੇ ਦਿਨ ਵੀ ਰਾਹੁਲ ਗਾਂਧੀ ਨੇ ਗੁਰੂ ਘਰ ਵਿੱਚ ਸਿਰ ਝੁਕਾ ਕੇ ਝੂਠੇ ਭਾਂਡਿਆਂ ਦੀ ਸਫਾਈ ਦੀ ਸੇਵਾ ਕੀਤੀ ਸੀ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿਆਸਤ ਤੋਂ ਦੂਰੀ, ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ।
ਪਹਿਲਾਂ ਭਾਂਡੇ ਸਾਫ ਕੀਤੇ, ਫਿਰ ਪਾਣੀ ਪਰੋਸੋ
ਬੀਤੇ ਦਿਨ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ ਨੇ ਛਬੀਲ ਨੇੜੇ ਭਾਂਡੇ ਧੋਣ ਦੀ ਸੇਵਾ ਕੀਤੀ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸੇ ਤਰ੍ਹਾਂ ਦੇਰ ਸ਼ਾਮ ਰਾਹੁਲ ਗਾਂਧੀ ਮੁੜ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਅਤੇ ਲੰਮਾ ਸਮਾਂ ਪਰਿਕਰਮਾ ਵਿੱਚ ਛਬੀਲ ’ਤੇ ਬੈਠ ਕੇ ਜਲ ਦੀ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਦੇਖ ਕੇ ਸ਼ਰਧਾਲੂ ਵੀ ਹੈਰਾਨ ਰਹਿ ਗਏ ਅਤੇ ਲੋਕ ਉਨ੍ਹਾਂ ਦੇ ਨੇੜੇ ਆ ਕੇ ਉਨ੍ਹਾਂ ਦੇ ਨਾਲ ਗੱਲਬਾਤ ਕਾਰਨ ਲੱਗੇ।
ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ ਅਤੇ ਗੁਰੂ ਘਰ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਸਫਾਈ ਦੀ ਸੇਵਾ ਵਿੱਚ ਜੁੱਟ ਗਏ। ਇਸਦੇ ਨਾਲ ਹੀ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਨੌਜਵਾਨਾਂ ਨਾਲ ਵੀ ਹੱਥ ਮਿਲਾਉਂਦੇ ਹੋਏ ਨਜ਼ਰ ਆਏ।
ਇਸ ਦੌਰਾਨ ਰਾਹੁਲ ਗਾਂਧੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ 'ਤੇ SGPC ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਵੀ ਪ੍ਰਤੀਕਰਮ ਦਿੱਤੀ ਅਤੇ ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਰਾਹੁਲ ਗਾਂਧੀ ਦਾ ਦੌਰਾ ਸਿਆਸੀ ਦੌਰਾ ਹੈ ਜਾਂ ਪਸ਼ਚਾਤਾਪ ਹੈ, ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ