Rahul Gandhi in Punjab Bharat Jodo Yatra: ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਬੁੱਧਵਾਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ।  


COMMERCIAL BREAK
SCROLL TO CONTINUE READING

ਪੰਜਾਬ 'ਚ ਭਾਰਤ ਜੋੜੋ ਯਾਤਰਾ ਦੇ ਪਹਿਲੇ ਦਿਨ ਰਾਹੁਲ ਗਾਂਧੀ ਨੇ ਦਸਤਾਰ ਸਜਾਈ ਹੋਈ ਸੀ ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਕਾਫ਼ੀ ਤਾਰੀਫ਼ ਵੀ ਕੀਤੀ ਜਾ ਰਹੀ ਸੀ। ਹਾਲਾਂਕਿ ਦੂਜੇ ਦਿਨ ਰਾਹੁਲ ਗਾਂਧੀ ਵੱਲੋਂ ਦਸਤਾਰ ਨਹੀਂ ਸਜਾਈ ਗਈ। 


ਫਿਲਹਾਲ ਰਾਹੁਲ ਗਾਂਧੀ ਦਾ ਕਾਫਲਾ ਦੋਰਾਹਾ ਤੋਂ ਸਮਰਾਲਾ ਵੱਲ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇਸ ਯਾਤਰਾ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਰਾਹੁਲ ਗਾਂਧੀ ਦੇ ਨਾਲ ਅੰਮ੍ਰਿਤਸਰ ਦੇ MP ਗੁਰਜੀਤ ਸਿੰਘ ਔਜਲਾ ਸਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਆਗੂ ਵੀ ਮੌਜੂਦ ਹਨ।


ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਨਾਮ ਭਗਵੰਤ ਬੇਈਮਾਨ ਹੋਣਾ ਚਾਹੀਦਾ ਹੈ: ਹਰਸਿਮਰਤ ਕੌਰ ਬਾਦਲ


ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਭਾਜਪਾ ਨਫਰਤ ਫੈਲਾ ਰਹੀ ਹੈ ਅਤੇ ਇਸ ਲਈ ਉਨ੍ਹਾਂ ਨੇ ਪਿਆਰ ਫੈਲਾਉਣ ਲਈ ਯਾਤਰਾ ਕੱਢਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ “ਲੋਕ ਸੁਣ-ਸੁਣ ਕੇ ਅੱਕ ਚੁੱਕੇ ਹਨ, ਹੁਣ ਸਮਾਂ ਆ ਗਿਆ ਹੈ ਕਿ ਸੱਤਾਧਾਰੀ ਲੋਕਾਂ ਵੱਲੋਂ ਆਮ ਆਦਮੀ ਨੂੰ ਸੁਣਿਆ ਜਾਵੇ। ਇਸ ਲਈ, ਇਸ ਯਾਤਰਾ ਦਾ ਮੁੱਖ ਉਦੇਸ਼ ਵੱਧ ਸੁਣਨਾ ਅਤੇ ਘੱਟ ਬੋਲਣਾ ਹੈ।"


ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਯਾਤਰਾ ਸ਼ੁਰੂ ਹੋਈ ਸੀ ਤਾਂ ਬਹੁਤ ਸਾਰੇ ਲੋਕਾਂ ਨੂੰ ਲੱਗਿਆ ਸੀ ਕਿ ਇਸ ਯਾਤਰਾ ਨੂੰ ਹੁੰਗਾਰਾ ਨਹੀਂ ਮਿਲੇਗਾ। ਹਾਲਾਂਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।


ਇਹ ਵੀ ਪੜ੍ਹੋ: ਭਾਰਤੀ ਫੌਜੀਆਂ ਨੂੰ ਸਲਾਮ: ਮੋਢਿਆਂ ’ਤੇ ਚੁੱਕ ਗਰਭਵਤੀ ਔਰਤ ਨੂੰ ਹਸਪਤਾਲ ਪਹੁੰਚਾਇਆ


Rahul Gandhi in Punjab Bharat Jodo Yatra: