Sidhu Moose Wala Death Anniversary: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ਉਤੇ ਹਨ। ਅੱਜ ਉਹ ਲੁਧਿਆਣਾ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਉਤਾਰੇ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਸਟੇਜ 'ਤੇ ਰਾਹੁਲ ਗਾਂਧੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ। ਰੈਲੀ 'ਚ ਸਟੇਜ 'ਤੇ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਲਗਾਈ ਗਈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੀ ਸਪੀਚ ਖ਼ਤਮ ਕਰਨ ਮਗਰੋਂ ਸਿੱਧੂ ਦਾ ਗੀਤ 295 ਫੋਨ 'ਤੇ ਪਲੇਅ ਕੀਤਾ। ਇਹ ਵੇਖ ਕੇ ਬਾਪੂ ਬਲਕੌਰ ਭਾਵੁਕ ਹੁੰਦੇ ਨਜ਼ਰ ਆਏ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਉਨ੍ਹਾਂ ਨੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ ਆਈ.ਐਨ.ਡੀ.ਆਈ.ਏ. ਬਲਾਕ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਦਾਅਵਾ ਕੀਤਾ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲਣ ਦੀ ਗੱਲ ਵੀ ਕਹੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ ਫੌਜ 'ਤੇ ਹਮਲਾ ਹੈ।


ਇਹ ਵੀ ਪੜ੍ਹੋ : Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ


ਇਸ ਕਾਰਨ ਦੋ ਤਰ੍ਹਾਂ ਦੇ ਸ਼ਹੀਦ ਬਣਾਏ ਜਾ ਰਹੇ ਹਨ। ਜੇਕਰ ਸਰਕਾਰ ਬਣੀ ਤਾਂ ਅਗਨੀਵੀਰ ਸਕੀਮ ਨੂੰ ਪਾੜ ਕੇ ਡਸਟਬਿਨ ਵਿੱਚ ਸੁੱਟ ਦੇਣਗੇ। ਇੱਥੇ ਰੈਲੀ ਕਰਨ ਤੋਂ ਬਾਅਦ ਰਾਹੁਲ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ। ਇਸ ਦੌਰਾਨ ਅੱਜ ਰਾਹੁਲ ਗਾਂਧੀ ਸ਼ਹੀਦ ਅਗਰੀਵੀਰ ਅਜੈ ਦੇ ਪਰਿਵਾਰ ਨੂੰ ਮਿਲਣ ਵੀ ਜਾਣਗੇ। ਰਾਹੁਲ ਗਾਂਧੀ ਖੰਨਾ ਦੇ ਕਸਬਾ ਮਲੌਦ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਆਉਣਗੇ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ