Rahul Gandhi Security breach: ਕਾਂਗਰਸ ਦਾ ਇਲਜ਼ਾਮ, ਜੰਮੂ-ਕਸ਼ਮੀਰ `ਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ
ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ ਵਿੱਚ ਹੈ ਅਤੇ ਸ਼ੁੱਕਰਵਾਰ ਸਵੇਰੇ ਯੂਟੀ ਦੇ ਰਾਮਬਨ ਜ਼ਿਲ੍ਹੇ ਤੋਂ ਮੁੜ ਸ਼ੁਰੂ ਹੋਈ।
Rahul Gandhi Security breach in Jammu and Kashmir, Bharat Jodo Yatra news update: ਜੰਮੂ-ਕਸ਼ਮੀਰ ਅਤੇ ਲੱਦਾਖ ਦੀ ਕਾਂਗਰਸ ਇੰਚਾਰਜ ਰਜਨੀ ਪਾਟਿਲ ਵੱਲੋਂ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ 'ਚ ਕੁਤਾਹੀ ਦਾ ਦੋਸ਼ ਲਗਾਇਆ ਗਿਆ ਹੈ। ਦੱਸ ਦਈਏ ਕਿ ਰਜਨੀ ਪਾਟਿਲ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਵੱਲੋਂ ਭੀੜ ਦਾ ਪ੍ਰਬੰਧਨ ਨਹੀਂ ਕੀਤਾ ਗਿਆ।
ਰਜਨੀ ਪਾਟਿਲ ਨੇ ਮੌਕੇ ਤੋਂ ਇੱਕ ਤਸਵੀਰ ਦੇ ਨਾਲ ਇੱਕ ਟਵੀਟ ਕੀਤਾ ਅਤੇ ਕਿਹਾ ਕਿ "ਜੰਮੂ-ਕਸ਼ਮੀਰ ਯੂਟੀ ਪ੍ਰਸ਼ਾਸਨ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਰਿਹਾ।"
ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਵਿੱਚ ਕਮੀਆਂ ਯੂਟੀ ਪ੍ਰਸ਼ਾਸਨ ਦੇ ਅਣਉਚਿਤ ਅਤੇ ਅਣ-ਤਿਆਰ ਰਵੱਈਏ ਨੂੰ ਦਰਸਾਉਂਦੀਆਂ ਹਨ। ਇਸਦੇ ਨਾਲ ਹੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਕਿਹਾ ਕਿ 15 ਮਿੰਟ ਤੱਕ ਭਾਰਤ ਜੋੜੋ ਯਾਤਰਾ ਦੇ ਨਾਲ ਕੋਈ ਸੁਰੱਖਿਆ ਕਰਮਚਾਰੀ ਨਹੀਂ ਸੀ, ਅਤੇ ਇਸ ਨੂੰ 'ਗੰਭੀਰ ਭੁੱਲ' ਕਰਾਰ ਦਿੱਤਾ।
ਵੇਣੂਗੋਪਾਲ ਨੇ ਕਿਹਾ ਕਿ ਸਬੰਧਤ ਏਜੰਸੀਆਂ ਵੱਲੋਂ ਇੱਥੇ ਸੁਰੱਖਿਆ ਨਾਲ ਦੁਰਵਿਵਹਾਰ ਕੀਤਾ ਗਿਆ ਹੈ ਅਤੇ 15 ਮਿੰਟਾਂ ਤੱਕ ਇੱਥੇ ਭਾਰਤ ਜੋੜੋ ਯਾਤਰਾ ਦੇ ਨਾਲ ਕੋਈ ਸੁਰੱਖਿਆ ਅਧਿਕਾਰੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਗਲਤੀ ਹੈ ਅਤੇ ਰਾਹੁਲ ਗਾਂਧੀ ਜਾਂ ਹੋਰ ਯਾਤਰੀ ਸੁਰੱਖਿਆ ਤੋਂ ਬਿਨਾਂ ਨਹੀਂ ਚੱਲ ਸਕਦੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਐਲਾਨ, Sidhu Moosewala ਦੇ ਨਾਂ ‘ਤੇ ਰੱਖਿਆ ਇਸ ਸੜਕ ਦਾ ਨਾਮ
ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ ਵਿੱਚ ਹੈ ਅਤੇ ਸ਼ੁੱਕਰਵਾਰ ਸਵੇਰੇ ਯੂਟੀ ਦੇ ਰਾਮਬਨ ਜ਼ਿਲ੍ਹੇ ਤੋਂ ਮੁੜ ਸ਼ੁਰੂ ਹੋਈ। ਦੱਸ ਦਈਏ ਕਿ 22 ਜਨਵਰੀ ਨੂੰ ਜੰਮੂ ਸ਼ਹਿਰ ਦੇ ਬਾਹਰਵਾਰ ਵਿਖੇ ਹਾਲ ਹੀ ਵਿੱਚ ਦੋਹਰੇ ਧਮਾਕਿਆਂ ਦੇ ਮੱਦੇਨਜ਼ਰ ਖੇਤਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਇਸ ਘਟਨਾ 'ਚ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ ਸਨ।
ਜ਼ਿਕਰਯੋਗ ਹੈ ਕਿ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 3,970 ਕਿਲੋਮੀਟਰ, 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ 30 ਜਨਵਰੀ ਨੂੰ ਸ੍ਰੀਨਗਰ ਵਿੱਚ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ: ਲੜਕੀ ਨੇ Swiggy ਤੋਂ 'ਸੈਨੀਟਰੀ ਪੈਡ' ਕੀਤੇ ਆਰਡਰ, ਬਾਕਸ 'ਚੋਂ ਨਿਕਲਿਆ ਕੁਝ ਅਜਿਹਾ...ਦੇਖ ਸਭ ਹੈਰਾਨ
(For more news update apart from Rahul Gandhi Security breach in Bharat Jodo Yatra, stay tuned to Zee PHH)