ਮੰਗਲਵਾਰ ਨੂੰ ਰਾਹੁਲ ਗਾਂਧੀ ਪਿੰਡ ਮੂਸੇਵਾਲਾ ਜਾਣਗੇ, ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ
ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਪਰਵਾਰ ਨਾਲ ਇਹ ਮੁਲਾਕਾਤ ਕੱਲ੍ਹ 12 ਵਜੇ ਦੇ ਕਰੀਬ ਹੋ ਸਕਦੀ ਹੈ।
ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ ਰਾਹੁਲ ਗਾਂਧੀ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਆ ਰਹੇ ਹਨ।
ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਪਰਵਾਰ ਨਾਲ ਇਹ ਮੁਲਾਕਾਤ ਕੱਲ੍ਹ 12 ਵਜੇ ਦੇ ਕਰੀਬ ਹੋ ਸਕਦੀ ਹੈ।
ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ।
ਡਾ: ਤੰਵਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਹੀ ਪੂਰੀ ਦੁਨੀਆ ਵਿੱਚ ਆਪਣਾ ਨਾਮ ਬਣਾਇਆ। ਡਾ: ਤੰਵਰ ਨੇ ਕਿਹਾ ਕਿ ਅਜਿਹੇ ਉੱਘੇ ਕਲਾਕਾਰ ਦਾ ਬੇਵਕਤੀ ਦੇਹਾਂਤ ਨਾ ਸਿਰਫ਼ ਪਰਿਵਾਰ ਲਈ ਸਗੋਂ ਕਰੋੜਾਂ ਸਮਰਥਕਾਂ ਲਈ ਗਹਿਰਾ ਸਦਮਾ ਹੈ ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।