Mukh Mantri Tirth Yatra: ਪੰਜਾਬ ਸਰਕਾਰ ਦੀ ਸਕੀਮ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਰੇਲਵੇ ਵਿਭਾਗ ਨੇ ਇਸ ਸਕੀਮ ਤੋਂ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ।
Trending Photos
Mukh Mantri Tirth Yatra: ਪੰਜਾਬ ਸਰਕਾਰ ਦੀ ਸਕੀਮ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਰੇਲਵੇ ਵਿਭਾਗ ਨੇ ਇਸ ਸਕੀਮ ਤੋਂ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ। ਰੇਲਵੇ ਵਿਭਾਗ ਨੇ ਕੋਲੇ ਅਤੇ ਜਨਰੇਟਰ ਕਾਰ ਦੀ ਕਮੀ ਕਾਰਨ ਰੇਲਗੱਡੀਆਂ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ।
ਰੇਲਵੇ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਤੋਂ ਅਜੇ ਤੱਕ ਇੱਕ ਹੀ ਰੇਲਗੱਡੀ ਰਵਾਨਾ ਹੋ ਸਕਦੀ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਰਵਾਨਾ ਕੀਤੀ ਸੀ। 6 ਦਸੰਬਰ ਜਲੰਧਰ ਤੋਂ ਬਾਰਾਣਸੀ ਜਾਣ ਵਾਲੀ ਟ੍ਰੇਨ ਵੀ ਰੱਦ ਹੋ ਚੁੱਕੀ ਹੈ। 15 ਦਸੰਬਰ ਨੂੰ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਜਾਣ ਵਾਲੀ ਰੇਲਗੱਡੀ ਵੀ ਰੱਦ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਇਸ ਚੀਜ਼ ਲਈ ਰੇਲਵੇ ਦੇ ਨਾਲ ਐਮਓਯੂ ਸਾਈਨ ਕੀਤਾ ਸੀ। ਇਸ ਵਿੱਚ ਖਾਣ ਦੇ ਅਰੇਂਜਮੈਂਟ ਲਈ ਅਲੱਗ ਤੋਂ ਐਮਓਯੂ ਸਾਈਨ ਹੋਇਆ ਸੀ। ਪੰਜਾਬ ਸਰਕਾਰ ਨੇ 15 ਦਸੰਬਰ ਨੂੰ ਰਵਾਨਾ ਹੋਣ ਵਾਲੀ ਰੇਲਗੱਡੀ ਲਈ ਐਡਵਾਂਸ ਵਿੱਚ ਇੱਕ ਕਰੋੜ 34 ਲੱਖ ਰੁਪਏ ਪਹਿਲਾਂ ਦਿੱਤੇ ਜਾ ਚੁੱਕੇ ਹਨ। ਇਸ ਪੂਰੇ ਪ੍ਰੋਗਰਾਮ ਲਈ 13 ਦੇ ਕਰੀਬ ਅਲੱਗ-ਅਲੱਗ ਜਗ੍ਹਾ ਉਤੇ ਜਾਣੀ ਸੀ।
ਇਸ ਵੇਲੇ ਪੰਜਾਬ ਸਰਕਾਰ ਵੱਲੋਂ ਸਿਰਫ਼ ਇੱਕ ਰੇਲ ਗੱਡੀ ਚਲਾਈ ਗਈ ਹੈ। ਜਿਸ ਵਿੱਚ 1 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਯਾਤਰਾ ਕੀਤੀ ਸੀ। ਹਫ਼ਤਾਵਾਰੀ ਟੂਰ ਵਿੱਚ ਯਾਤਰੀਆਂ ਦੇ ਖਾਣ-ਪੀਣ ਤੋਂ ਲੈ ਕੇ ਰਿਹਾਇਸ਼ ਅਤੇ ਦਰਸ਼ਨਾਂ ਤੱਕ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਨ।
ਐਡਵੋਕੇਟ ਐਚਸੀ ਅਰੋੜਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਸਕੀਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ।
ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਐਡਵੋਕੇਟ ਅਰੋੜਾ ਨੇ ਇਸ ਸਕੀਮ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਸਕੀਮ ਨਾਲ ਪੈਸਾ ਬਰਬਾਦ ਕਰ ਰਹੀ ਹੈ, ਜਦਕਿ ਇਸ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ।
'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ 27 ਨਵੰਬਰ ਨੂੰ ਗੁਰੂ ਪੁਰਬ ਮੌਕੇ 'ਤੇ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ
ਚੰਡੀਗੜ੍ਹ ਤੋਂ ਰੋਹਿਤ ਬਾਂਸਲ ਦੀ ਰਿਪੋਰਟ