Rail Roko Andolan: ਰੇਲਵੇ ਟ੍ਰੈਕ ਜਾਮ; ਫਾਜ਼ਿਲਕਾ, ਫਿਰੋਜ਼ਪੁਰ ਤੇ ਰਾਜਸਥਾਨ ਜਾਣ ਵਾਲੀਆਂ ਗੱਡੀਆਂ ਪ੍ਰਭਾਵਿਤ
Rail Roko Andolan: ਪੰਜਾਬ ਵਿੱਚ ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅੱਜ 3 ਘੰਟੇ ਲਈ ਰੇਲਾਂ ਦੇ ਚੱਕੇ ਜਾਮ ਕੀਤੇ ਜਾ ਰਹੇ ਹਨ।
Rail Roko Andolan: ਪੰਜਾਬ ਵਿੱਚ ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅੱਜ 3 ਘੰਟੇ ਲਈ ਰੇਲਾਂ ਦੇ ਚੱਕੇ ਜਾਮ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਫਾਜ਼ਿਲਕਾ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਗਿਆ ਹੈ ਅਤੇ ਰੇਲਵੇ ਟ੍ਰੈਕ ਉਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਾਰਨ ਕਈ ਰੇਲਗੱਡੀਆਂ ਦੇ ਰੂਟ ਪ੍ਰਭਾਵਿਤ ਹੋਏ ਹਨ। ਹਾਲਾਂਕਿ ਮੌਕੇ ਉਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖਨੌਰੀ ਸਰਹੱਦ ਉਤੇ ਚੱਲ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਾਰਨ ਅੱਜ 3 ਘੰਟੇ ਲਈ ਰੇਲਵੇ ਟ੍ਰੈਕ ਜਾਮ ਕਰਕੇ ਧਰਨਾ ਪ੍ਰਦਰਸ਼ਨ ਹੋ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੋਂ ਕਿਸਾਨ ਪਹੁੰਚ ਰਹੇ ਹਨ। ਜੋ ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 23 ਦਿਨਾਂ ਤੋਂ ਕਿਸਾਨ ਨੇਤਾ ਜਗਤੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹੋਏ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ।
ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਫਿਰ ਵੀ ਸੁਣਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਰੇਲਵੇ ਟ੍ਰੈਕ ਪੱਕੇ ਤੌਰ ਉਤੇ ਜਾਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ
ਉਧਰ ਰੇਲਵੇ ਸਟੇਸ਼ਨ ਮਾਸਟਰ ਅਰਵਿੰਦ ਕੁਮਾਰ ਦੱਸਿਆ ਕਿ ਫਾਜ਼ਿਲਕਾ ਤੋਂ ਫਿਰੋਜ਼ਪੁਰ, ਕੋਟਕਪੂਰਾ ਤੋਂ ਫਾਜ਼ਿਲਕਾ ਅਤੇ ਰਾਜਸਥਾਨ ਦੇ ਗੰਗਾਨਗਰ ਤੋਂ ਫਾਜ਼ਿਲਕਾ ਆਉਣ ਵਾਲੇ ਰੇਲਗੱਡੀਆਂ ਦੇ ਰੂਟ ਪ੍ਰਭਾਵਿਤ ਹੋਏ ਹਨ। ਇੰਨਾ ਹੀ ਨਹੀਂ ਇਸ ਤੋਂ ਬਾਅਦ ਸ਼ਾਮ ਸਮੇਂ ਆਉਣ ਵਾਲੀਆਂ ਰੇਲਗੱਡੀਆਂ ਵੀ ਦੇਰੀ ਨਾਲ ਪੁੱਜਣਗੀਆਂ।
ਇਹ ਵੀ ਪੜ੍ਹੋ : Chandigarh News: ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਸ਼ੋਅ 'ਚ ਨਿਯਮਾਂ ਦੀਆਂ ਉੱਡੀਆਂ ਧੱਜੀਆਂ; ਆਵਾਜ਼ ਪ੍ਰਦੂਸ਼ਣ ਦੇ ਲਗਾਏ ਦੋਸ਼