Chandigarh News: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।


COMMERCIAL BREAK
SCROLL TO CONTINUE READING

ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। 


 ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। 


ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ। 


ਇਹ ਵੀ ਪੜ੍ਹੋ:  Punjab News: ਬੁਢਲਾਡਾ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਭਾਜਪਾ ‘ਚ ਹੋਏ ਸ਼ਾਮਿਲ, ਛੱਡੀ ਕਾਂਗਰਸ


 


ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।


ਇਹ ਵੀ ਪੜ੍ਹੋ: Loksabha Election 2024: ਭਲਕੇ ਹੋਵੇਗੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਕਮਿਸ਼ਨ ਨੇ 3 ਵਜੇ ਬੁਲਾਈ ਪ੍ਰੈੱਸ ਕਾਨਫਰੰਸ