Bathinda Congress Candidate: ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਉਮੀਦਵਾਰ ਦੇ ਨਾਲ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਇਸ ਮੌਕੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਨੂੰ ਜੰਮੇ ਘੇਰਿਆ। ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਇਸ ਵਾਰ ਪਾਰਲੀਮੈਂਟ ਵਿੱਚ ਪਹੁੰਚ ਨਹੀਂ ਸਕਣਗੇ। ਉਨ੍ਹਾਂ ਨੂੰ ਇਸ ਵਾਰ ਹਾਰ ਦਾ ਸਹਾਮਣਾ ਕਰਨਾ ਪਵੇਗਾ। ਮੈ ਤਾਂ ਹਰਸਿਮਰਤ ਕੌਰ ਬਾਦਲ ਨੂੰ ਸਲਾਹ ਦਿੰਦਾ ਹਾਂ ਕਿ ਵਿਧਾਨ ਸਭਾ ਚੋਣ ਲੜਨ ਲਈ ਤਿਆਰ ਹਨ, ਲੋਕ ਸਭਾ ਚੋਣ ਤਾਂ ਉਹ ਹਾਰਣ ਵਾਲੇ ਹਨ।


ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਨੇ ਵੀ ਮੌਜੂਦਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਪਹਿਲਾਂ ਆਪਣੇ ਅੰਦਰ ਝਾਤੀ ਮਾਰਨ, ਜੇਕਰ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਰਾਜ ਖੋਲ੍ਹ ਦਿੱਤੇ ਤਾਂ ਉਨ੍ਹਾਂ ਨੂੰ ਬਹੁਤ ਸ਼ਰਮ ਮਹਿਸੂਸ ਹੋਵੇਗੀ।


ਦੂਜੇ ਪਾਸੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਬਠਿੰਡਾ ਕਾਂਗਰਸ ਦੇ ਉਮੀਦਵਾਰ ਦੇ ਸਮਰਥਨ ਵਿੱਚ ਸਾਹਮਣੇ ਆਏ ਅਤੇ ਕਿਹਾ ਕਿ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਦੀ ਗੱਲ  ਸੰਸਦ ਵਿੱਚ ਹੋ ਸਕਦੀ ਹੈ ਤਾਂ ਉਹ ਕਾਂਗਰਸ ਦੇ ਪੱਖ ਤੋਂ ਹੀ ਹੋ ਸਕਦੀ ਹੈ।


ਇਹ ਵੀ ਪੜ੍ਹੋ: Bathinda Lok Sabha Seat: ਵੱਕਾਰ ਦਾ ਸਵਾਲ ਬਣੀ ਬਠਿੰਡਾ ਲੋਕ ਸਭਾ ਸੀਟ; ਪੜ੍ਹੋ ਵੀਆਈਪੀ ਸੀਟ ਦਾ ਪੂਰਾ ਰਾਜਨੀਤਿਕ ਇਤਿਹਾਸ


 


ਦੱਸਦਈਏ ਕਿ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਖਿਲਾਫ ਭਾਜਪਾ ਵੱਲੋਂ ਪਰਮਪਾਲ ਕੌਰ ਮਲੂਕਾ, ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।


ਇਹ ਵੀ ਪੜ੍ਹੋ: Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਭਰੀ