Warring On Bittu: ਰਵਨੀਤ ਬਿੱਟੂ `ਤੇ ਭੜਕੇ ਅਮਰਿੰਦਰ ਸਿੰਘ ਰਾਜਾ ਵੜਿੰਗ; ਕਿਹਾ- ਬੇਅੰਤ ਸਿੰਘ ਦੀ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ...
Ravneet Bittu: 26 ਮਾਰਚ 2024 ਨੂੰ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਜੇਪੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਓਮ ਪਾਠਕ ਦੀ ਮੌਜੂਦਗੀ ਵਿੱਚ ਭਾਜਪਾ ਜੁਆਇਨ ਕਰ ਲਈ ਸੀ।
Raja Warring On Ravneet Bittu: ਕਾਂਗਰਸ ਪ੍ਰਧਾਨ ਨੇ ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਰੜੇ ਹੱਥੀਂ ਲਿਆ ਹੈ। ਕਾਂਗਰਸ ਤੋਂ ਭਾਜਪਾ 'ਚ ਗਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੇ ਇਸ਼ਤਿਹਾਰੀ ਬੋਰਡਾਂ 'ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਈ ਗਈ ਹੈ। ਜਿਸ ਤੋਂ ਬਾਅਦ ਕਾਂਗਰਸ ਨੇ ਬਿੱਟੂ ਤੇ ਨਿਸ਼ਾਨੇ ਸਾਧੇ ਸ਼ੁਰੂ ਕਰ ਦਿੱਤੇ ਹਨ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ- ਬਿੱਟੂ ਜੀ ਤੁਸੀਂ ਆਪ ਤਾਂ ਬੀਜੇਪੀ ਦੇ ਖੇਮੇ ਵਿੱਚ ਖੜ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ.ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਹਨਾਂ ਨੂੰ ਤਾਂ ਬਦਨਾਮ ਨਾ ਕਰੋ। ਉਹਨਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਹਨਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਕਾਰੋਬਾਰੀ ਦੀ ਕੁੱਟਮਾਰ, ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ
26 ਮਾਰਚ 2024 ਨੂੰ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਜੇਪੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਓਮ ਪਾਠਕ ਦੀ ਮੌਜੂਦਗੀ ਵਿੱਚ ਭਾਜਪਾ ਜੁਆਇਨ ਕਰ ਲਈ ਸੀ। ਬੀਜੇਪੀ ਨੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦੇ ਦਿੱਤੀ ਹੈ। ਲੰਬੇ ਸਮੇਂ ਤੋਂ ਉਹ ਕਾਂਗਰਸ ਦੇ ਨਾਲ ਜੁੜੇ ਰਹੇ ਪਰ ਹੁਣ ਉਨ੍ਹਾਂ ਨੇ ਕਾਂਗਰਸ ਦਾ ਸਾਥ ਛੱਡਕੇ ਬੀਜੇਪੀ ਜੁਆਇਨ ਕਰ ਲਈ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਕਾਰੋਬਾਰੀ ਦੀ ਡੰਡਿਆਂ ਨਾਲ ਕੁੱਟਮਾਰ, ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ