Ludhiana News: ਰਾਜਾ ਵੜਿੰਗ ਨੇ ਡਿਪਟੀ ਕਮਿਸ਼ਨਰ ਨੂੰ ਐਨਓਸੀ ਦੇਣ ਸਮੇਂ ਕਾਂਗਰਸੀਆਂ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਇਆ ਅਤੇ ਰਾਖਵਾਕਰਨ ਵਿੱਚ ਵੀ ਕਾਂਗਰਸੀਆਂ ਨਾਲ ਪੱਖਪਾਤ ਕਰਨ ਦੀ ਗੱਲ ਆਖੀ। ਉਨ੍ਹਾਂ ਨੇ ਪੰਚਾਇਤ ਚੋਣਾਂ ਲੜਨ ਦੇ ਚਾਹਵਾਨਾਂ ਨੂੰ ਬਿਨ੍ਹਾਂ ਕਿਸੇ ਪਾਰਟੀਬਾਜੀ ਦੇ ਐਨਓਸੀ ਤੇ ਹੋਰ ਦਸਤਾਵੇਜ਼ ਜਾਰੀ ਕਰਨ ਦੀ ਅਪੀਲ ਕੀਤੀ।
Trending Photos
Panchayat Election/ਤਰਸੇਮ ਭਾਰਦਵਾਜ: ਲੁਧਿਆਣਾ ਦੇ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਨਾਲ ਇੱਕ ਅਹਿਮ ਬੈਠਕ ਹੋਈ ਜਿਸ ਵਿੱਚ ਸਰਪੰਚਾਂ ਨੂੰ ਐਨਓਸੀ ਦੇਣ ਦਾ ਮੁੱਦਾ ਛਾਇਆ ਰਿਹਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦੇ ਕੁਝ ਅਫਸਰ ਧੱਕੇਸ਼ਾਹੀ ਕਰ ਰਹੇ ਹਨ ਪਰ ਉਹ ਉਹਨਾਂ ਨੂੰ ਇਹ ਤਾੜਨਾ ਕਰਨਾ ਚਾਹੁੰਦੇ ਹਨ ਕਿ ਉਹ ਤਿਆਰ ਰਹਿਣ ਕਿਉਂਕਿ ਦੋ ਸਾਲ ਬਾਅਦ ਕਾਂਗਰਸ ਦੀ ਸਰਕਾਰ 100 ਫੀਸਦੀ ਵੜਨ ਜਾ ਰਹੀ ਹੈ।
ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਕੁਝ ਕੁ ਅਫਸਰ ਹਨ ਜੋ ਖਰਾਬੀਆਂ ਕਰਦੇ ਹਨ ਉਹਨਾਂ ਸਾਰਿਆਂ ਨੂੰ ਹੀ ਪੱਕੇ ਤੌਰ ਉੱਤੇ ਹੀ ਡਿਸਮਿਸ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਈ ਡਿਪਟੀ ਕਮਿਸ਼ਨਰ ਦਾ ਚਪੜਾਸੀ ਵਰਗਾ ਕੰਮ ਕਰ ਰਹੇ ਹਨ। ਪਰ ਉਹਨਾਂ ਕਿਹਾ ਕਿ ਲੁਧਿਆਣਾ ਦੇ ਡੀਸੀ ਨੇ ਸਾਨੂੰ ਭਰੋਸਾ ਦਿੱਤਾ ਹੈ ਉਹਨਾਂ ਨਾਲ ਗੱਲ ਕਰਕੇ ਸਾਨੂੰ ਕਾਫੀ ਤਸੱਲੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ: PRTC Bus Conductor: PRTC ਬੱਸ ਕੰਡਕਟਰ 'ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼, ਭੱਜ ਕੇ ਬਚਾਈ ਜਾਨ, ਜਾਮ ਕੀਤਾ ਰੋਡ
ਸਿਰਫ਼ ਕਾਂਗਰਸ ਦਾ ਹੀ ਨਹੀਂ ਕੋਈ ਵੀ ਪਾਰਟੀ ਦਾ ਉਮੀਦਵਾਰ ਉਸ ਤੇ ਆਪਣੀ ਸ਼ਿਕਾਇਤ ਕਰ ਸਕਦਾ ਹੈ ਉਹਨਾਂ ਕਿਹਾ ਕਿ ਅਸੀਂ ਹਾਈਕੋਰਟ ਤੱਕ ਉਸਨੂੰ ਅਫਸਰ ਨੂੰ ਲੈ ਕੇ ਜਾਵਾਂਗੇ ਅਤੇ ਉਸ ਤੇ ਸਖਤ ਤੋਂ ਸਖਤ ਕਾਰਵਾਈ ਕਰਾਵਾਂਗੇ। ਉਹਨਾਂ ਸਿੱਧਾ ਕਿਹਾ ਕਿ ਪਹਿਲਾਂ ਵੀ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਸਿੰਬਲ ਤੋਂ ਹੁੰਦੀਆਂ ਸਨ ਪਰ ਇਸ ਵਾਰ ਕੈਬਨਟ ਚ ਇਹ ਪਾਸ ਕੀਤਾ ਗਿਆ ਕਿਉਂਕਿ ਆਮ ਆਦਮੀ ਪਾਰਟੀ ਨੂੰ ਪਤਾ ਸੀ ਕਿ ਜੇਕਰ ਸਾਡੇ 90 ਫੀਸਦੀ ਸਰਪੰਚ ਹਾਰ ਗਏ ਤਾਂ ਪੰਜਾਬ ਦੇ ਲੋਕਾਂ ਨੂੰ ਉਹ ਕੀ ਮੂੰਹ ਦਿਖਾਉਣਗੇ।