Panchayat Election/ਤਰਸੇਮ ਭਾਰਦਵਾਜ:  ਲੁਧਿਆਣਾ ਦੇ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਨਾਲ ਇੱਕ ਅਹਿਮ ਬੈਠਕ ਹੋਈ ਜਿਸ ਵਿੱਚ ਸਰਪੰਚਾਂ ਨੂੰ ਐਨਓਸੀ ਦੇਣ ਦਾ ਮੁੱਦਾ ਛਾਇਆ ਰਿਹਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦੇ ਕੁਝ ਅਫਸਰ ਧੱਕੇਸ਼ਾਹੀ ਕਰ ਰਹੇ ਹਨ ਪਰ ਉਹ ਉਹਨਾਂ ਨੂੰ ਇਹ ਤਾੜਨਾ ਕਰਨਾ ਚਾਹੁੰਦੇ ਹਨ ਕਿ ਉਹ ਤਿਆਰ ਰਹਿਣ ਕਿਉਂਕਿ ਦੋ ਸਾਲ ਬਾਅਦ ਕਾਂਗਰਸ ਦੀ ਸਰਕਾਰ 100 ਫੀਸਦੀ ਵੜਨ ਜਾ ਰਹੀ ਹੈ। 


COMMERCIAL BREAK
SCROLL TO CONTINUE READING

ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਕੁਝ ਕੁ ਅਫਸਰ ਹਨ ਜੋ ਖਰਾਬੀਆਂ ਕਰਦੇ ਹਨ ਉਹਨਾਂ ਸਾਰਿਆਂ ਨੂੰ ਹੀ ਪੱਕੇ ਤੌਰ ਉੱਤੇ ਹੀ ਡਿਸਮਿਸ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਈ ਡਿਪਟੀ ਕਮਿਸ਼ਨਰ ਦਾ ਚਪੜਾਸੀ ਵਰਗਾ ਕੰਮ ਕਰ ਰਹੇ ਹਨ। ਪਰ ਉਹਨਾਂ ਕਿਹਾ ਕਿ ਲੁਧਿਆਣਾ ਦੇ ਡੀਸੀ ਨੇ ਸਾਨੂੰ ਭਰੋਸਾ ਦਿੱਤਾ ਹੈ ਉਹਨਾਂ ਨਾਲ ਗੱਲ ਕਰਕੇ ਸਾਨੂੰ ਕਾਫੀ ਤਸੱਲੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਜਾ ਰਹੇ ਹਨ। 


ਇਹ ਵੀ ਪੜ੍ਹੋ: PRTC Bus Conductor: PRTC ਬੱਸ ਕੰਡਕਟਰ 'ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼, ਭੱਜ ਕੇ ਬਚਾਈ ਜਾਨ, ਜਾਮ ਕੀਤਾ ਰੋਡ
 


ਸਿਰਫ਼ ਕਾਂਗਰਸ ਦਾ ਹੀ ਨਹੀਂ ਕੋਈ ਵੀ ਪਾਰਟੀ ਦਾ ਉਮੀਦਵਾਰ ਉਸ ਤੇ ਆਪਣੀ ਸ਼ਿਕਾਇਤ ਕਰ ਸਕਦਾ ਹੈ ਉਹਨਾਂ ਕਿਹਾ ਕਿ ਅਸੀਂ ਹਾਈਕੋਰਟ ਤੱਕ ਉਸਨੂੰ ਅਫਸਰ ਨੂੰ ਲੈ ਕੇ ਜਾਵਾਂਗੇ ਅਤੇ ਉਸ ਤੇ ਸਖਤ ਤੋਂ ਸਖਤ ਕਾਰਵਾਈ ਕਰਾਵਾਂਗੇ। ਉਹਨਾਂ ਸਿੱਧਾ ਕਿਹਾ ਕਿ ਪਹਿਲਾਂ ਵੀ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਸਿੰਬਲ ਤੋਂ ਹੁੰਦੀਆਂ ਸਨ ਪਰ ਇਸ ਵਾਰ ਕੈਬਨਟ ਚ ਇਹ ਪਾਸ ਕੀਤਾ ਗਿਆ ਕਿਉਂਕਿ ਆਮ ਆਦਮੀ ਪਾਰਟੀ ਨੂੰ ਪਤਾ ਸੀ ਕਿ ਜੇਕਰ ਸਾਡੇ 90 ਫੀਸਦੀ ਸਰਪੰਚ ਹਾਰ ਗਏ ਤਾਂ ਪੰਜਾਬ ਦੇ ਲੋਕਾਂ ਨੂੰ ਉਹ ਕੀ ਮੂੰਹ ਦਿਖਾਉਣਗੇ।