Ludhiana News: ਮੇਅਰ ਬਣਾਉਣ ਲਈ ਅਫਸਰਸ਼ਾਹੀ `ਤੇ ਦਬਾਅ ਬਣਾ ਰਹੀ ਸਰਕਾਰ - ਰਾਜਾ ਵੜਿੰਗ
Ludhiana News: ਦੱਸਦਈਏ ਕਿ ਲੁਧਿਆਣਾ ਦੇ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ 41 ਕੌਂਸਲਰ ਚੋਣ ਜਿੱਤੇ ਸਨ, ਜਦਕਿ ਮੇਅਰ ਬਣਾਉਣ ਲਈ ਹਾਲੇ ਵੀ ਉਨ੍ਹਾਂ ਨੂੰ ਕੁਝ ਕੌਂਸਲਰਾਂ ਦੇ ਸਾਥ ਦੀ ਜ਼ਰੂਰਤ ਹੈ।
Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਗਾਇਆ ਕਿ ਸਰਕਾਰ ਵਲੋਂ ਆਪਣੇ ਮੇਅਰ ਬਣਾਉਣ ਵਾਸਤੇ ਅਫਸਰਸ਼ਾਹੀ ਉਪਰ ਦਬਾਅ ਬਣਾਇਆ ਜਾ ਰਿਹਾ ਹੈ।
ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿੱਚ ਨਵੇਂ ਚੁਣੇ ਗਏ ਸ਼ਹਿਰ ਦੇ ਕੌਂਸਲਰਾਂ ਨਾਲ ਬੰਦ ਕਮਰੇ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਮਨਾ ਰਹੀ ਹੈ।
ਇਸੇ ਤਰ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਉਨ੍ਹਾਂ ਵਰਗੇ ਵੱਡੇ ਕਿਸਾਨ ਆਗੂ ਨੂੰ ਗਵਾਇਆ ਜਾਵੇ।
ਹਾਲਾਂਕਿ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਚੱਲ ਰਹੇ ਰਾਸ਼ਟਰੀ ਸੋਗ ਵਿਚਕਾਰ ਲੁਧਿਆਣਾ ਵਿੱਚ ਗਾਇਕ ਦਲਜੀਤ ਦੋਸਾਂਝ ਦੇ ਸ਼ੋਅ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ ਹਨ, ਬਾਕੀ ਲੋਕਾਂ ਦੀ ਆਪਣੀ ਰਾਏ ਹੈ।