Amrinder raja Warring News: (ਅਨਮੋਲ ਸਿੰਘ ਵੜਿੰਗ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿੱਚ ਵੱਖ-ਵੱਖ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜਿੱਥੇ ਕਿਸਾਨ ਅੰਦੋਲਨ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਉਤੇ ਕਈ ਸਵਾਲ ਖੜ੍ਹੇ ਕੀਤੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਸਬੰਧੀ ਵਿੱਚ ਖੁਲਾਸੇ ਕਰਦਿਆ ਬੀਤੇ ਦਿਨੀਂ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਉਤੇ ਤੰਜ਼ ਕੱਸਿਆ ਹੈ।


COMMERCIAL BREAK
SCROLL TO CONTINUE READING

ਪੰਜਾਬ 'ਚ ਕਾਂਗਰਸ 13 ਦੀਆਂ 13 ਸੀਟਾਂ ਉਪਰ ਚੋਣ ਲੜੇਗੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾ ਗਿੱਦੜਬਾਹਾ ਵਿੱਚ ਵੱਖ-ਵੱਖ ਸਮਾਗਮਾਂ ਦੌਰਾਨ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਬਾਕੀ ਸੂਬਿਆਂ ਵਿੱਚ ਹੋ ਰਹੇ ਗਠਜੋੜ ਸਬੰਧੀ ਕਿਹਾ ਕਿ ਬਾਕੀ ਸੂਬਿਆਂ ਸਬੰਧੀ ਵੀ ਅਜੇ ਫਾਇਨਲ ਤਸਵੀਰ ਸਾਹਮਣੇ ਆਉਣੀ ਬਾਕੀ ਹੈ ਪਰ ਪੰਜਾਬ ਸਬੰਧੀ ਉਹ ਪੂਰੀ ਤਰ੍ਹਾਂ ਸਪੱਸ਼ਟ ਹਨ ਕਿ ਪੰਜਾਬ ਵਿੱਚ ਕਾਂਗਰਸ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਹੀ ਇਕੱਲਿਆਂ ਲੜੇਗੀ।


ਪ੍ਰਿਤਪਾਲ ਸਿੰਘ ਮਾਮਲੇ ਵਿੱਚ ਮੁੱਖ ਮੰਤਰੀ ਧਿਆਨ ਦੇਣ
ਰਾਜਾ ਵੜਿੰਗ ਨੇ ਕਿਹਾ ਕਿਸਾਨ ਅੰਦੋਲਨ ਵਿੱਚ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਆਉਂਦਾ ਗਿਆ ਹੈ ਪਰ ਪੀਜੀਆਈ ਚੰਡੀਗੜ੍ਹ ਵਿੱਚ ਉਸ ਉਪਰ ਚੰਡੀਗੜ੍ਹ ਪੁਲਿਸ ਲਗਾ ਦਿੱਤੀ ਗਈ ਹੈ ਤਾਂ ਜੋ ਉਸਦੇ ਠੀਕ ਹੁੰਦਿਆਂ ਹੀ ਉਸ ਨੂੰ ਵਾਪਸ ਹਰਿਆਣਾ ਪੁਲਿਸ ਕਸੱਟਡੀ ਵਿਚ ਲੈ ਲਵੇ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਸੇ ਵੀ ਹਾਲਤ ਵਿੱਚ ਪ੍ਰਿਤਪਾਲ ਨੂੰ ਵਾਪਸ ਹਰਿਆਣਾ ਨਹੀਂ ਜਾਣ ਦਿੱਤਾ ਜਾਵੇਗਾ।


ਅਕਾਲੀ-ਭਾਜਪਾ ਦਿਖਾਵਾ ਕਰ ਰਹੀ
ਏਮਜ਼ ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਸਮਾਗਮ ਦੌਰਾਨ ਐਮਪੀ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਉਪਰੰਤ ਭਾਜਪਾ ਦੇ ਮੰਤਰੀ ਹਰਦੀਪ ਪੁਰੀ, ਸੋਮ ਨਾਥ ਦੇ ਸਾਹਮਣੇ ਆਏ ਬਿਆਨ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਦੇ ਆਗੂ ਸਿਰਫ਼ ਦਿਖਾਵੇ ਲਈ ਇਹ ਕਰ ਰਹੇ ਹਨ, ਅੰਦਰੋਂ ਦੋਵਾਂ ਪਾਰਟੀਆਂ ਦਾ ਗਠਜੋੜ ਹੋ ਚੁੱਕਾ ਹੈ ਤੇ ਦੋਵੇ ਸਿਰਫ਼ ਚੋਣ ਜ਼ਾਬਤੇ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਹਲਕੇ ਵਿਚੋਂ ਕਿਸਾਨਾਂ ਦੀ ਹਮਦਰਦੀ ਲੈਣਾ ਚਾਹੁੰਦੇ ਹਨ।


ਇਹ ਵੀ ਪੜ੍ਹੋ : Kisan Andolan Live: ਹੌਸਲੇ ਬੁਲੰਦ! ਟਰੈਕਟਰਾਂ 'ਤੇ ਚੜੇ ਆ ਰਹੇ ਕਿਸਾਨ ! ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ