Khanauri Border: ਖਨੌਰੀ ਬਾਰਡਰ `ਤੇ ਪਹੁੰਚੇ ਰਾਜਾ ਵੜਿੰਗ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
Khanauri Border: ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਹੁਣ ਕਾਫ਼ੀ ਘੱਟ ਗਿਆ ਹੈ ਅਤੇ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।
Khanauri Border: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅੱਜ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨੀ ਹੱਕਾਂ ਲਈ ਲੜੀ ਜਾ ਰਹੀ ਇਹ ਜੰਗ ਸਾਡੇ ਸਾਰਿਆਂ ਲਈ ਅਹਿਮ ਮਹੱਤਵ ਰੱਖਦੀ ਹੈ। ਆਓ ਮਿਲ ਕੇ ਡੱਲੇਵਾਲ ਸਾਬ ਦਾ ਸਾਥ ਦੇਈਏ ਅਤੇ ਡੁੱਬ ਰਹੀ ਕਿਸਾਨੀ ਨੂੰ ਬਚਾਈਏ।
ਇਸ ਮੌਕੇ ਰਾਜਾ ਵੜਿੰਗ ਦੇ ਨਾਲ ਗੁਰਕੀਰਤ ਸਿੰਘ ਕੋਟਲੀ ਅਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ।
ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਹੁਣ ਕਾਫ਼ੀ ਘੱਟ ਗਿਆ ਹੈ ਅਤੇ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਥੇ ਹੀ ਅੱਜ ਕਿਸਾਨਾਂ ਵੱਲੋਂ ਉਥੇ ਟਰਕੈਟਰ ਮਾਰਚ ਕੱਢਿਆ ਗਿਆ ਹੈ। ਖਨੌਰੀ ਸਰਹੱਦ 'ਤੇ 21 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀ. ਸੀ. ਅਤੇ ਐੱਸ. ਡੀ. ਐੱਮ. ਨੂੰ ਸੌਂਪਣਗੇ।