ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ, 20 ਦਸੰਬਰ ਵਾਲੀ ਮੀਟਿੰਗ ਵਿਚ ਨਹੀਂ ਹੋਣਗੇ ਸ਼ਾਮਿਲ
Advertisement

ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ, 20 ਦਸੰਬਰ ਵਾਲੀ ਮੀਟਿੰਗ ਵਿਚ ਨਹੀਂ ਹੋਣਗੇ ਸ਼ਾਮਿਲ

ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਮੀਟਿੰਗ ਲੇਟ ਕਰ ਰਹੀ ਹੈ।ਸਰਕਾਰ ਦਾ ਇਹ ਰਵੱਈਆ ਰਾਜੇਵਾਲ ਨੂੰ ਪਸੰਦ ਨਹੀਂ ਆਇਆ ਉਹਨਾਂ ਕਿਹਾ ਕਿ ਉਹ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਹਿੱਸਾ ਨਹੀਂ ਬਣਨਗੇ।

ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ, 20 ਦਸੰਬਰ ਵਾਲੀ ਮੀਟਿੰਗ ਵਿਚ ਨਹੀਂ ਹੋਣਗੇ ਸ਼ਾਮਿਲ

ਚੰਡੀਗੜ: ਕੇਂਦਰ ਸਰਕਾਰ ਨਾਲ ਸਿੱਧੀ ਟੱਕਰ ਲੈ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲਣ ਦਾ ਮਨ ਬਣਾਇਆ ਹੋਇਆ ਹੈ। ਕਰਜ਼ਾ ਮੁਆਫ਼ੀ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੇ ਪੇਚ ਫਸੇ ਹੋਏ ਹਨ।

ਜਿਸਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਕਰਨ ਦੇ ਸੱਦੇ ਦਿੱਤੇ ਜਾ ਰਹੇ ਹਨ।ਇਸ ਸਬੰਧ ਵਿਚ ਅਗਲੀ ਮੀਟਿੰਗ 17 ਦਸੰਬਰ ਨੂੰ ਹੋਣੀ ਸੀ , ਜਿਸਨੂੰ ਮੁਲਤਵੀ ਕਰਕੇ ਪੰਜਾਬ ਸਰਕਾਰ ਨੇ 20 ਦਸੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ।

ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਕਿਸਾਨ ਆਗੂ ਭੜਕ ਗਏ ਹਨ।ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਮੀਟਿੰਗ ਲੇਟ ਕਰ ਰਹੀ ਹੈ।ਸਰਕਾਰ ਦਾ ਇਹ ਰਵੱਈਆ ਰਾਜੇਵਾਲ ਨੂੰ ਪਸੰਦ ਨਹੀਂ ਆਇਆ ਉਹਨਾਂ ਕਿਹਾ ਕਿ ਉਹ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਹਿੱਸਾ ਨਹੀਂ ਬਣਨਗੇ।

 

WATCH LIVE TV

Trending news