Rajinder Singh Jeet: ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਜਿੰਦਰ ਸਿੰਘ ਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਰਜਿੰਦਰ ਸਿੰਘ ਜੀਤ ਦੀ ਚੰਡੀਗੜ੍ਹ ਵਿਖੇ 'ਆਪ' ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ ਕਰਵਾਈ। ਇਸ ਦੌਰਾਨ ਜੀਤ ਨੇ ਅਮਨ ਅਰੋੜਾ ਦੀ ਅਗੁਵਾਈ ਵਿੱਚ ‘ਆਪ’ ਦਾ ਪੱਲਾ ਫੜ੍ਹ ਲਿਆ।


COMMERCIAL BREAK
SCROLL TO CONTINUE READING

ਦੱਸਦਈਏ ਕਿ ਆਗੂ ਰਜਿੰਦਰ ਸਿੰਘ ਜੀਤ ਜੋ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਾਫੀ ਕਰੀਬੀ ਮੰਨੇ ਜਾਂਦੇ ਸਨ। ਉਨ੍ਹਾਂ ਨੇ ਅੱਜ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਰਜਿੰਦਰ ਸਿੰਘ ਜੀਤ ਖੰਨਾ ਦੇ ਰਹਿਣ ਵਾਲੇ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।


ਰਜਿੰਦਰ ਸਿੰਘ ਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦੇਣ ਪਾਰਟੀ ਲਈ ਇੱਕ ਵੱਡਾ ਝਟਕਾ ਲੱਗਿਆ ਹੈ।