Sanjay Singh News: ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਸੋਮਵਾਰ 5 ਫਰਵਰੀ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕਣਗੇ। ਰਾਜ ਸਭਾ ਦੇ ਚੇਅਰਮੈਨ ਨੇ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਚੇਅਰਮੈਨ ਦਾ ਕਹਿਣਾ ਹੈ ਕਿ ਇਹ ਮਾਮਲਾ ਫਿਲਹਾਲ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ। 


COMMERCIAL BREAK
SCROLL TO CONTINUE READING

 



ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਰਾਉਜ ਐਵੇਨਿਊ ਕੋਰਟ ਨੇ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਨੇ ਸੰਜੇ ਸਿੰਘ ਨੂੰ ਜੇਲ੍ਹ ਤੋਂ ਬਾਹਰ ਆ ਕੇ ਰਾਜ ਸਭਾ ਵਿੱਚ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਹਾਲਾਂਕਿ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਹੀ ਰਾਜ ਸਭਾ ਦੇ ਚੇਅਰਮੈਨ ਨੇ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।