Vikramjit Sahney News: ਰਾਜ ਸਭਾ ਮੈਂਬਰ ਸਾਹਨੀ ਨੇ ਸਰਕਾਰ ਨੂੰ ਕੈਨੇਡਾ `ਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਕੀਤੀ ਅਪੀਲ
Vikramjit Sahney News: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
Vikramjit Sahney News: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਭੂਮਿਕਾ ਦੇ ਦੋਸ਼ ਲਾਏ ਜਾਣ ਤੋਂ ਬਾਅਦ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ।
ਦੋਸ਼ਾਂ ਨੂੰ ਖਾਰਜ ਕਰਦੇ ਹੋਏ ਭਾਰਤ ਨੇ ਸਤੰਬਰ ਵਿੱਚ ਅਗਲੇ ਹੁਕਮਾਂ ਤੱਕ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਕੈਨੇਡਾ ਵਿੱਚ ਬਹੁਤ ਸਾਰੇ ਪ੍ਰਵਾਸੀਆਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹੈ। ਉਨ੍ਹਾਂ ਨੂੰ ਪਰਿਵਾਰਕ ਸਮੱਸਿਆਵਾਂ ਦੇ ਬਾਵਜੂਦ ਭਾਰਤ ਦਾ ਵੀਜ਼ਾ ਪ੍ਰਾਪਤ ਕਰਨ ਵਿੱਚ ਅਸਮਰੱਥਾ ਬਾਰੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਪ੍ਰਵਾਸੀਆਂ, ਖਾਸ ਕਰਕੇ ਪੰਜਾਬੀਆਂ ਵੱਲੋਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ। ਪੰਜਾਬ ਦੇ ਹਰ ਦੂਜੇ ਘਰ ਦਾ ਕੋਈ ਨਾ ਕੋਈ ਮੈਂਬਰ ਕੈਨੇਡਾ ਵਿੱਚ ਹੈ। ਕੈਨੇਡੀਅਨ ਭਾਰਤੀ ਪ੍ਰਵਾਸੀਆਂ ਨੂੰ ਵੀਜ਼ਾ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਵੀਜ਼ਾ ਜਾਰੀ ਕਰਨ ਵਿੱਚ ਦੇਰੀ ਜਾਂ ਇਨਕਾਰ ਕਰਨ ਨਾਲ ਕੈਨੇਡਾ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਹੋਵੇਗੀ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਅਲੱਗ-ਥਲੱਗ ਹੋ ਜਾਣ ਦਾ ਡਰ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਚੰਗੀ ਸਮਝਦਾਰੀ ਹੋਵੇਗੀ ਅਤੇ ਵਿਦੇਸ਼ ਮੰਤਰਾਲਾ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਾਂ ਅਤੇ ਕੌਂਸਲੇਟਾਂ ਨੂੰ ਵੀਜ਼ਾ ਜਾਰੀ ਕਰਨ ਲਈ ਹਦਾਇਤਾਂ ਜਾਰੀ ਕਰੇਗਾ। ਉਨ੍ਹਾਂ ਸੁਝਾਅ ਦਿੱਤਾ ਕਿ ਭਾਰਤੀ ਮਿਸ਼ਨਾਂ ਵਿੱਚ ਸਟਾਫ਼ ਦੀ ਘਾਟ ਹੋਣ ਦੀ ਸੂਰਤ ਵਿੱਚ ਈ-ਵੀਜ਼ਾ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ ਪਰ ਅਸੀਂ ਆਪਣੇ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਗਲਤੀ ਤੋਂ ਬਿਨਾਂ ਸਜ਼ਾ ਨਹੀਂ ਦੇ ਸਕਦੇ।
ਇਹ ਵੀ ਪੜ੍ਹੋ : CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਲਿਖੀ ਚਿੱਠੀ; ਕਈ ਸਵਾਲ ਕੀਤੇ ਖੜ੍ਹੇ
ਕਾਬਿਲੇਗੌਰ ਹੈ ਕਿ ਭਾਰਤ ਤੇ ਕੈਨੇਡਾ ਵਿਚਾਲੇ ਵਿਵਾਦ ਤੋਂ ਬਾਅਦ ਭਾਰਤ ਸਰਕਾਰ ਨੇ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।
ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ