ਮੈਂ ਡਿਪ੍ਰੈਸ਼ਨ ‘ਚ ਹਾਂ, ਆਦਿਲ ਦਾ ਅਫੇਅਰ ਕਿਤੇ ਹੋਰ ਚੱਲ ਰਿਹਾ: ਰਾਖੀ ਸਾਵੰਤ
ਦੱਸ ਦਈਏ ਕਿ ਰਾਖੀ ਸਾਵੰਤ ਦੀ ਨਿੱਜੀ ਜ਼ਿੰਦਗੀ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਕਿਉਂਕਿ ਹਾਲ ਹੀ ਵਿੱਚ ਉਸ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ।
Rakhi Sawant and Adil Khan Durrani relationship news: ਮਨੋਰੰਜਨ ਜਗਤ ‘ਚ 'ਡਰਾਮਾ ਕਵੀਨ' ਦੇ ਨਾਮ ਵਜੋਂ ਜਾਣੀ ਜਾਂਦੀ ਰਾਖੀ ਸਾਵੰਤ (Rakhi Sawant) ਨੇ ਹਾਲ ਹੀ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਗੱਲਬਾਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ਵਿੱਚ ਰਾਖੀ ਸਾਵੰਤ ਕਹਿੰਦੀ ਹੋਈ ਦਿਖਾਈ ਦੇ ਰਹੀ ਹੈ ਕਿ ਉਹ ਡਿਪ੍ਰੈਸ਼ਨ ‘ਚ ਹੈ। ਉਸਨੇ ਇਹ ਵੀ ਕਿਹਾ ਕਿ ਉਸਦੇ ਪਤੀ ਆਦਿਲ ਖਾਨ ਦੁਰਾਨੀ ਨੇ ਉਸ ਦੇ ਨਾਲ ਧੋਖਾ ਕੀਤਾ ਹੈ ਅਤੇ ਇਹ ਵੀ ਦਾਅਵਾ ਕੀਤਾ ਕਿ ਉਸਦਾ ਕਿਤੇ ਹੋਰ ਅਫੇਅਰ ਚੱਲ ਰਿਹਾ ਹੈ।
ਬੀਤੇ ਦਿਨ ਵੀ ਰਾਖੀ ਸਾਵੰਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਰੋਂਦੀ ਹੋਈ ਦਿਖਾਈ ਦੇ ਰਹੀ ਸੀ ਅਤੇ ਉਸ ਨੇ ਕਿਹਾ ਸੀ ਕਿ ਉਸਦਾ ਵਿਆਹ ਖਤਰੇ ‘ਚ ਹੈ। ਜਿਵੇਂ ਹੀ ਇਹ ਵੀਡੀਓ ਸਾਹਮਣੇ ਆਇਆ ਸੀ ਤਾਂ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਰਿਐਕਸ਼ਨ ਦਿੱਤੇ ਗਏ ਸਨ।
ਇਹ ਵੀ ਪੜ੍ਹੋ: Punjab News: ਲਖਬੀਰ ਲੰਡਾ ਵੱਲੋਂ ਪੰਜਾਬ ਪੁਲਿਸ ਨੂੰ ਧਮਕੀ, ਕਿਹਾ "ਪਰਿਵਾਰ ਨੂੰ ਪਰੇਸ਼ਾਨ ਕੀਤਾ ਤਾਂ..."
ਰਾਖੀ ਸਾਵੰਤ ਨੇ ਕਿਹਾ ਸੀ ਕਿ ਆਦਿਲ ਖਾਨ ਦੇ ਨਾਲ ਉਸਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਸੀ ਅਤੇ ਵਿਆਹ ਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਰਾਖੀ ਸਾਵੰਤ ਕਈ ਵਾਰ ਬੁਰਕੇ ‘ਚ ਵੀ ਨਜ਼ਰ ਆਈ ਸੀ।
ਦੱਸ ਦਈਏ ਕਿ ਰਾਖੀ ਸਾਵੰਤ ਦੀ ਨਿੱਜੀ ਜ਼ਿੰਦਗੀ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਕਿਉਂਕਿ ਹਾਲ ਹੀ ਵਿੱਚ ਉਸ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ। ਦੱਸਣਯੋਗ ਹੈ ਕਿ ਰਾਖੀ ਸਾਵੰਤ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਮਾਂ ਦਾ ਇਲਾਜ ਕਰਵਾ ਰਹੀ ਸੀ ਅਤੇ ਉਸਦੀ ਮਾਂ ਨੂੰ ਬ੍ਰੇਨ ਟਿਊਮਰ ਸੀ।
ਇਹ ਵੀ ਪੜ੍ਹੋ: Delhi news: ਦਿੱਲੀ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 2 ਸਰਗਰਮ ਮੈਂਬਰਾਂ ਨੂੰ ਕੀਤਾ ਗਿਆ ਗ੍ਰਿਫਤਾਰ
(For more news apart from Rakhi Sawant and Adil Khan Durrani relationship, stay tuned to Zee PHH)