Gurmeet Ram Rahim: ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਸ਼ਨੀਵਾਰ ਨੂੰ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਪਹੁੰਚ ਗਿਆ। ਉਹ ਜਬਰ ਜਨਾਹ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
Trending Photos
Gurmeet Ram Rahim News: 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ। ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਪਹੁੰਚੇ ਅਤੇ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਇਆ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail)ਵਿੱਚ ਸਜ਼ਾ ਕੱਟ ਰਹੇ ਹੈ।
ਡੇਰਾ ਸੱਚਾ ਸੌਦਾ ਦੇ ਮੁਖੀ (Gurmeet Ram Rahim) ਵੱਲੋਂ ਪੈਰੋਲ ਦੌਰਾਨ ਕੇਕ ਕੱਟਣ ਦੀ ਵਾਇਰਲ ਹੋਈ ਵੀਡੀਓ ਨੇ ਲੋਕਾਂ ਦੀਆਂ ਅੱਖਾਂ ਖੋਲ ਦਿੱਤੀਆਂ ਹਨ। ਉਨ੍ਹਾਂ ਦੇ ਜਸ਼ਨ ਵਿੱਚ ਬਹੁਤ ਸਾਰੇ ਸ਼ਰਧਾਲੂ ਸ਼ਾਮਲ ਹੋਏ। ਅਸਲਾ ਐਕਟ ਤਹਿਤ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਭਾਵ ਤਲਵਾਰ ਨਾਲ ਕੇਕ ਕੱਟਣ ਦੀ ਮਨਾਹੀ ਹੈ।
ਇਹ ਵੀ ਪੜ੍ਹੋ: KL Rahul Athiya Shetty Wedding: ਵਿਆਹ ਦੇ ਬੰਧਨ 'ਚ ਬੱਝੇ KL ਰਾਹੁਲ ਤੇ ਆਥੀਆ ਸ਼ੈੱਟੀ! ਵੇਖੋ ਖੂਬਸੂਰਤ ਤਸਵੀਰਾਂ
ਇਹ ਦੂਜੀ ਵਾਰ ਹੈ ਜਦੋਂ ਰਾਮ ਰਹੀਮ ਨੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ 40 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਅਕਤੂਬਰ 2022 'ਚ 40 ਦਿਨਾਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ। ਉਨ੍ਹਾਂ (Ram Rahim parole) ਨੂੰ ਹਰਿਆਣਾ ਪੰਚਾਇਤੀ ਚੋਣਾਂ ਅਤੇ ਆਦਮਪੁਰ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਹੀ ਪੈਰੋਲ ਦਿੱਤੀ ਗਈ ਸੀ।
ਗੌਰਤਲਬ ਹੈ ਕਿ ਡੇਰਾ ਮੁਖੀ 2017 ਤੋਂ ਹਰਿਆਣਾ ਦੀ ਸੁਨਾਰੀਆ ਜੇਲ੍ਹ (Sunaria Jail) ਵਿੱਚ ਬੰਦ ਹੈ, ਜਿੱਥੇ ਉਹ ਸਿਰਸਾ ਸਥਿਤ ਆਪਣੇ ਆਸ਼ਰਮ ਦੇ ਮੁੱਖ ਦਫ਼ਤਰ ਵਿੱਚ ਦੋ ਮਹਿਲਾ ਕਰਮੀਆਂ ਨਾਲ ਜਬਰ ਜਨਾਹ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਅਗਸਤ 2017 ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਜਬਰ ਜਨਾਹ ਕਰਨ ਦਾ ਦੋਸ਼ੀ ਠਹਿਰਾਇਆ ਸੀ।