SGPC News: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੁੱਜੇ।
Trending Photos
SGPC News: ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੁੱਜੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮੁਲਾਕਾਤ ਨੂੰ ਮਹਿਜ਼ ਪਰਿਵਾਰਕ ਮੁਲਾਕਾਤ ਦੱਸਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਬਲਵੰਤ ਸਿੰਘ ਨੇ ਰਾਜੋਆਣਾ ਲਈ ਹਰਿਮੰਦਰ ਸਾਹਿਬ ਤੋਂ ਪ੍ਰਸ਼ਾਦ ਅਤੇ ਜਲ ਵੀ ਲਿਆ।
ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਬੇਅੰਤ ਸਿੰਘ (ਸਾਬਕਾ ਮੁੱਖ ਮੰਤਰੀ ਪੰਜਾਬ) ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ। ਰਾਜੋਆਣਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਬੇਅੰਤ ਸਿੰਘ ਦਾ ਕਤਲ ਬਲਵੰਤ ਸਿੰਘ ਦੇ ਇੱਕ ਸਾਥੀ ਦਿਲਾਵਰ ਸਿੰਘ ਬੱਬਰ ਨੇ ਕੀਤਾ ਸੀ ਅਤੇ ਬਲਵੰਤ ਸਿੰਘ ਬੈਕਅੱਪ ਮਨੁੱਖੀ ਬੰਬ ਸੀ। ਜਿਸਦੀ ਵਰਤੋਂ ਦਿਲਾਵਰ ਆਪਣੇ ਮਿਸ਼ਨ ਵਿੱਚ ਨਾਕਾਮ ਹੋਣ 'ਤੇ ਕੀਤੀ ਜਾਣੀ ਸੀ।
ਭਾਵੇਂ ਰਾਜੋਆਣਾ ਨੂੰ ਕਤਲ ਵਿੱਚ ਸ਼ਾਮਲ ਹੋਣ ਲਈ ਗ੍ਰਿਫਤਾਰ ਕੀਤਾ ਗਿਆ ਸੀ, ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ, ਪਰ ਵੱਖ-ਵੱਖ ਕਾਨੂੰਨੀ ਕਾਰਵਾਈਆਂ ਅਤੇ ਅਪੀਲਾਂ ਕਾਰਨ ਉਸ ਦੀ ਫਾਂਸੀ ਨੂੰ ਕਈ ਵਾਰ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Moga News: ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਖਿਲਾਫ਼ ਕੇਸ ਦਰਜ
SGPC ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਦਾ ਮੁੱਦਾ ਉਠਾਉਂਦੀ ਰਹੀ ਹੈ। ਐਸਜੀਪੀਸੀ ਅਨੁਸਾਰ, ਸਰਕਾਰ ਸਿੱਖਾਂ 'ਤੇ ਅਤਿਆਚਾਰ ਕਰਦੀ ਹੈ ਅਤੇ ਉਨ੍ਹਾਂ ਨੂੰ ਅਲੱਗ-ਥਲੱਗ ਮਹਿਸੂਸ ਕਰਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਅਲੱਗ-ਥਲੱਗ ਮਹਿਸੂਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : SGPC News: ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ