ਕੀ ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਹੈ ਡੇਰਾ ਮੁਖੀ ਰਾਮ ਰਹੀਮ? 40 ਦਿਨਾਂ ਦੀ ਮੰਗੀ ਪੈਰੋਲ
Ram Rahim parole news: ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਕਈ ਸਾਲਾਂ ਤੱਕ ਜੇਲ੍ਹ ਦੇ ਵਿੱਚ ਰਹਿਣ ਤੋਂ ਬਾਅਦ ਉਹ ਪਿਛਲੇ ਇੱਕ ਸਾਲ ਤੋਂ ਕਈ ਵਾਰ ਪੈਰੋਲ `ਤੇ ਬਾਹਰ ਆਇਆ ਹੈ ਤੇ ਹੁਣ ਫਿਰ 40 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ।
Ram Rahim parole news: ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਹੁਣ ਮੁੜ ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ (Ram Rahim Parole) ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਹੀ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।
ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ 25 ਜਨਵਰੀ ਨੂੰ ਸਿਰਸਾ ਡੇਰੇ ਵਿੱਚ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਡੇਰਾਮੁਖੀ ਗੁਰਮੀਤ ਸਿੰਘ ਨੇ 40 ਦਿਨਾਂ ਲਈ ਪੈਰੋਲ ਲਈ ਅਰਜ਼ੀ ਭੇਜ (Ram Rahim parole news) ਦਿੱਤੀ ਹੈ। ਹੁਣ ਪ੍ਰਸ਼ਾਸਨ ਅਤੇ ਸਰਕਾਰ ਦਿਮਾਗੀ ਤੌਰ 'ਤੇ ਵਿਚਾਰ ਕਰ ਰਹੀ ਹੈ ਅਤੇ ਇਸ 'ਤੇ ਵਿਚਾਰ ਕਰਨ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਕੀ ਕਰਨਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਸਮੇਤ ਕਈ ਸੂਬਿਆਂ 'ਚ ਮੁੜ ਬਦਲੇਗਾ ਮੌਸਮ, IMD ਨੇ ਜਾਰੀ ਕੀਤਾ ਅਲਰਟ
ਸੂਤਰ ਦੱਸਦੇ ਹਨ ਕਿ ਡੇਰਾਮੁਖੀ ਇਸ ਵਾਰ ਸਿਰਸਾ ਡੇਰੇ ਵਿੱਚ ਆਉਣਾ ਚਾਹੁੰਦੇ ਹਨ ਪਰ ਫੈਸਲਾ ਸਰਕਾਰ ਨੇ ਹੀ ਲੈਣਾ ਹੈ। ਸੂਤਰਾਂ ਦੀ ਮੰਨੀਏ ਤਾਂ ਡੇਰਾਮੁਖੀ ਨੂੰ 20 ਜਨਵਰੀ ਨੂੰ ਪੈਰੋਲ ਦੀ ਮਨਜ਼ੂਰੀ ਮਿਲ ਸਕਦੀ ਹੈ। ਮਨਜ਼ੂਰੀ ਮਿਲਦੇ ਹੀ ਡੇਰਾਮੁਖੀ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਪੈਰੋਲ ਮਿਲਣ ਤੋਂ ਬਾਅਦ ਡੇਰਾਮੁਖੀ ਕਿੱਥੇ ਰਹੇਗਾ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਦੂਜੇ ਪਾਸੇ ਸਿਰਸਾ ਡੇਰੇ (Ram Rahim parole news) 'ਚ ਵੀ ਤਿਆਰੀਆਂ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਈਆਂ ਹਨ। ਡੇਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਵੀ ਸਜਾਇਆ ਜਾ ਰਿਹਾ ਹੈ ਅਤੇ ਸਫਾਈ ਵੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਡੇਰਾਮੁਖੀ ਨੇ 40 ਦਿਨਾਂ ਦੀ ਪੈਰੋਲ (Ram Rahim parole news) ਅਤੇ ਸਿਰਸਾ ਡੇਰੇ 'ਚ ਰਹਿਣ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਦਿੱਤੀ ਹੈ। ਜਾਣਕਾਰੀ ਮੁਤਾਬਕ ਜੇਲ੍ਹ ਮੰਤਰੀ ਨੇ ਸਿਰਸਾ ਡੇਰਾਮੁਖੀ ਰਾਮ ਰਹੀਮ ਦੀ ਚਿੱਠੀ ਅੱਗੇ ਭੇਜ ਦਿੱਤੀ ਹੈ। ਹੁਣ ਕਮਿਸ਼ਨਰ ਫੈਸਲਾ ਕਰਨਗੇ ਕਿ ਕੀ ਕਰਨਾ ਹੈ। ਡੇਰਾਮੁਖੀ ਨੇ 30 ਦਸੰਬਰ ਨੂੰ ਜੇਲ੍ਹ ਤੋਂ ਚਿੱਠੀ ਲਿਖੀ ਸੀ। ਇਹ ਪੱਤਰ 1 ਜਨਵਰੀ ਨੂੰ ਡੇਰੇ ਵਿੱਚ ਹੋਏ ਸਤਿਸੰਗ ਦੌਰਾਨ ਪੜ੍ਹ ਕੇ ਸੁਣਾਇਆ ਗਿਆ ਸੀ।