Ram Rahim Parole News: ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh news) ਨੂੰ 56 ਦਿਨਾਂ ਬਾਅਦ ਮੁੜ 40 ਦਿਨਾਂ ਲਈ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ (Rohtak Sunaria Jail) ਵਿੱਚ ਸਜ਼ਾ ਕੱਟ ਰਿਹਾ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਪਿਛਲੇ ਸਾਲ ਅਕਤੂਬਰ ਦੇ ਮਹੀਨੇ ਵਿੱਚ, ਉਸਨੂੰ ਸੂਬਾ ਪੱਧਰੀ ਪੰਚਾਇਤ ਚੋਣਾਂ ਅਤੇ ਹਰਿਆਣਾ ਵਿੱਚ ਆਦਮਪੁਰ ਵਿਧਾਨ ਸਭਾ ਦੀਆਂ ਉਪ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਹੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ। 


ਦੱਸਣਯੋਗ ਹੈ ਕਿ 2022 ਵਿੱਚ ਰਾਮ ਰਹੀਮ (Gurmeet Ram Rahim Singh news) ਨੂੰ ਤਿੰਨ ਵਾਰ 40 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ (Rohtak Sunaria Jail) ਵਿੱਚ ਬੰਦ ਹੈ। 


ਇਸ ਦੌਰਾਨ ਰਾਮ ਰਹੀਮ ਨੂੰ ਪੈਰੋਲ (Ram Rahim Parole News) ਦਿੱਤੇ ਜਾਣ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਇੱਕ ਟਵੀਟ 'ਚ ਲਿਖਿਆ ਕਿ, 'ਬਲਾਤਕਾਰ ਅਤੇ ਕਾਤਲ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ... ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਗਈਆਂ ਹਨ। ਦੇਸ਼ ਵਾਸੀ ਆਪਣੀਆਂ ਧੀਆਂ ਨੂੰ ਬਚਾ ਲੈਣ, ਬਲਾਤਕਾਰੀ ਆਜ਼ਾਦ ਘੁੰਮਣਗੇ।'


ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਡੇਰਾ ਮੁਖੀ ਆਪਣੀ ਬੀਮਾਰ ਮਾਂ ਨੂੰ ਮਿਲਣ ਦੀ ਬੇਨਤੀ ਸਣੇ ਵੱਖ-ਵੱਖ ਕਾਰਨਾਂ ਕਰਕੇ ਤੀਜੀ ਵਾਰ ਜੇਲ੍ਹ ਤੋਂ ਰਿਹਾਅ ਹੋਇਆ ਸੀ। ਉਦੋਂ ਉਹ ਰਾਜਸਥਾਨ ਦੇ ਡੇਰੇ ਵਿੱਚ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ 20 ਫਰਵਰੀ ਨੂੰ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।


ਇਹ ਵੀ ਪੜ੍ਹੋ: ਔਰਤ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਸਵਾਤੀ ਮਾਹੀਵਾਲ ਖੁਦ ਹੋਈ ਹਾਦਸੇ ਦਾ ਸ਼ਿਕਾਰ, ਕਾਰ ਚਾਲਕ ਨੇ ਸੜਕ 'ਤੇ ਘਸੀਟਿਆ 


ਦੱਸ ਦਈਏ ਕਿ 2017 ਵਿੱਚ ਰਾਮ ਰਹੀਮ ਦੇ ਸਮਰਥਕਾਂ ਵੱਲੋਂ ਪੰਚਕੂਲਾ ਅਤੇ ਸਿਰਸਾ 'ਚ ਹਿੰਸਾ ਕੀਤੀ ਗਈ ਸੀ, ਜਿਸ 'ਚ ਤਕਰੀਬਨ 41 ਲੋਕਾਂ ਦੀ ਮੌਤ ਹੋ ਗਈ ਸੀ ਅਤੇ 260 ਤੋਂ ਵੱਧ ਜ਼ਖਮੀ ਹੋ ਗਏ ਸਨ।


ਇਹ ਵੀ ਪੜ੍ਹੋ: ਪਾਕਿਸਤਾਨੀ ਮੂਲ ਦੇ ਬ੍ਰਿਟਿਸ਼ ਸਾਂਸਦ ਨੇ PM ਮੋਦੀ ਵਿਰੁੱਧ ਕੀਤੀ ਟਿੱਪਣੀ, ਦੇਖੋ PM ਰਿਸ਼ੀ ਸੁਨਕ ਨੇ ਕਿਵੇਂ ਦਿੱਤਾ ਜਵਾਬ


(For more news apart from parole being granted to Ram Rahim, stay tuned to Zee PHH)