Gurmeet Ram Rahim Singh Parole News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸ਼ਨੀਵਾਰ ਨੂੰ 40 ਦਿਨਾਂ ਦੀ ਪੈਰੋਲ 'ਤੇ ਰਿਹਾਅ ਕਰ ਦਿੱਤਾ ਗਿਆ ਪਰ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Haryana CM Manohar Lal Khattar news) ਨੂੰ ਪਤਾ ਹੀ ਨਹੀਂ ਸੀ।  


COMMERCIAL BREAK
SCROLL TO CONTINUE READING

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Haryana CM Manohar Lal Khattar news) ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ ਤਾਂ ਇਹ ਸਾਰੀਆਂ ਪ੍ਰਕਿਰਿਆਵਾਂ ਦਾ ਪਾਲਣ ਕਰਨ ਤੋਂ ਬਾਅਦ ਹੀ ਮਿਲੀ ਹੋਣੀ ਹੈ ਅਤੇ ਇਹ ਉਸ ਦਾ ਅਧਿਕਾਰ ਹੈ। 


ਉਨ੍ਹਾਂ ਕਿਹਾ ਕਿ "ਮੈਂ ਇਸ ਵਿੱਚ ਦਖਲ ਨਹੀਂ ਦੇਵਾਂਗਾ।" ਦੱਸ ਦਈਏ ਕਿ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। 


ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਲਈ ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸਨੂੰ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਰਾਮ ਰਹੀਮ ਅਕਤੂਬਰ 2022 'ਚ 40 ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਸੀ।


ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਹਰਿਆਣਾ ਪੰਚਾਇਤੀ ਚੋਣਾਂ ਅਤੇ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੀ ਪੈਰੋਲ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਕਈ ਵਾਰ ਪੈਰੋਲ (Gurmeet Ram Rahim Singh Parole News) ਮਿਲ ਚੁੱਕੀ ਹੈ।  


ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵਲੋਂ ਪ੍ਰਿਅੰਕਾ ਗਾਂਧੀ ਅਤੇ ਮਲਿਕਾਰੁਜਨ ਖੜਗੇ ਨਾਲ ਦਿੱਲੀ ’ਚ ਮੁਲਾਕਾਤ


ਇਸ ਦੌਰਾਨ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਵੱਲੋਂ ਇੱਕ ਟਵੀਟ 'ਚ ਲਿਖਿਆ ਗਿਆ ਸੀ ਕਿ, 'ਬਲਾਤਕਾਰ ਅਤੇ ਕਾਤਲ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ... ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਗਈਆਂ ਹਨ। ਦੇਸ਼ ਵਾਸੀ ਆਪਣੀਆਂ ਧੀਆਂ ਨੂੰ ਬਚਾ ਲੈਣ, ਬਲਾਤਕਾਰੀ ਆਜ਼ਾਦ ਘੁੰਮਣਗੇ।'


ਇਹ ਵੀ ਪੜ੍ਹੋ: ਭਾਜਪਾ 'ਚ ਹੋਣਗੇ ਸ਼ਾਮਲ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ?