Ranjit Singh Brahmpura death news: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ਤੋਂ ਬਾਅਦ ਪਾਰਟੀ ਵਿੱਚ ਸੋਗ ਦਾ ਮਾਹੌਲ ਹੈ।
Ranjit Singh Brahmpura death news: ਪੰਜਾਬ ਤੋਂ ਇਸ ਸਮੇਂ ਦੀ ਸੱਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੀ ਸੱਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ ਹੈ। ਬ੍ਰਹਮਪੁਰਾ ਦੇ ਦਿਹਾਂਤ ਤੋਂ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਉਹ ਪਾਰਟੀ ਦੇ ਟਕਸਾਲੀ ਲੀਡਰ ਸਨ।
ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸਸਕਾਰ ਭਲਕੇ 2 ਵਜੇ ਹੋਵੇਗਾ। ਉਨ੍ਹਾਂ ਦੀ ਮੌਤ 'ਤੇ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਗੋਂ ਪੰਜਾਬ ਦੇ ਕਈ ਰਾਜਨੀਤਿਕ ਦਿੱਗਜ਼ਾਂ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। 85 ਵਰਿਆ ਦੇ ਬ੍ਰਹਮਪੁਰਾ ਨੇ ਚੰਡੀਗੜ੍ਹ ਸਥਿਤ ਪੀ ਜੀ ਆਈ ਵਿਖੇ ਆਖ਼ਿਰੀ ਸਾਹ ਲਏ ਅਤੇ ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋਈ ਹੈ।
ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ "ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ।"
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ "ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਮੌਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ। ਜਥੇਦਾਰ ਸਾਬ ਨਿਰੰਤਰ ਤਾਕਤ ਅਤੇ ਪ੍ਰੇਰਨਾ ਦੇ ਸਰੋਤ ਸਨ। ਉਨ੍ਹਾਂ ਦੀ ਗੈਰਹਾਜ਼ਰੀ ਬੁਰੀ ਤਰ੍ਹਾਂ ਮਹਿਸੂਸ ਕੀਤੀ ਜਾਵੇਗੀ। ਮੈਂ ਇਸ ਦੁਖਦਾਈ ਮੌਕੇ 'ਤੇ ਰਵਿੰਦਰ ਐੱਸ. ਬ੍ਰਹਮਪੁਰਾ ਅਤੇ ਪੂਰੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।"
ਹੋਰ ਪੜ੍ਹੋ: ਅਦਾਲਤ ‘ਚ ਪੇਸ਼ ਹੋਇਆ ਗੈਂਗਸਟਰ ਲਾਰੈਂਸ ਬਿਸ਼ਨੋਈ, ਜਾਣੋ ਕੀ ਹੈ ਅਦਾਲਤ ਦਾ ਫ਼ੈਸਲਾ
ਪਿੰਡ ਦੀ ਸਰਪੰਚੀ ਤੋਂ ਸਿਆਸੀ ਕੈਰੀਅਰ ਸ਼ੁਰੂ ਕਰਨ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ 4 ਵਾਰ ਵਿਧਾਇਕ, 2 ਵਾਰ ਕੈਬਿਨੇਟ ਮੰਤਰੀ ਤੇ ਇੱਕ ਵਾਰ ਲੋਕਸਭਾ ਮੈਂਬਰ ਰਹਿ ਚੁੱਕੇ ਹਨ।
ਹੋਰ ਪੜ੍ਹੋ: ਇੱਕ ਘੰਟੇ ਤੱਕ ਆਉਂਦੀਆਂ ਰਹੀਆਂ ਅਣਜਾਣ ਨੰਬਰਾਂ ਤੋਂ Miss Calls ... ਫਿਰ ਅਚਾਨਕ ਖਾਤੇ 'ਚੋਂ ਕੱਢੇ ਲਏ ਗਏ 50 ਲੱਖ
(Apart from news of Ranjit Singh Brahmpura's death, stay tuned to Zee PHH for more latest updates)