Fazilka News: ਨਾਬਾਲਿਗ ਲੜਕੀ ਦੇ ਨਾਲ ਜਬਰ ਜਨਾਹ ਦੇ ਦੋਸ਼ ਵਿੱਚ ਫਾਜ਼ਿਲਾ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
Trending Photos
Fazilka News: ਫਾਜ਼ਿਲਕਾ ਦੀ ਥਾਣਾ ਖੂਈਖੇੜਾ ਪੁਲਿਸ ਨੇ ਨਾਬਾਲਿਗ ਲੜਕੀ ਦੇ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਮੈਡੀਕਲ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਜਿਥੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੜਕੀ ਦਾ ਦੋਸ਼ ਹੈ ਕਿ ਉਕਤ ਨੌਜਵਾਨ ਉਸ ਨੂੰ ਬਹਿਲਾ-ਫੁਸਲਾ ਕੇ ਲੈ ਗਿਆ ਸੀ। ਇਸ ਤੋਂ ਬਾਅਦ ਉਸ ਨੇ ਜਬਰ ਜਨਾਹ ਦੀ ਹਰਕਤ ਨੂੰ ਅੰਜਾਮ ਦਿੱਤਾ।
ਇਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਸੀ। ਮੁਲਜ਼ਮ ਨੌਜਵਾਨ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਕੇ ਪੁੱਜੇ ਪੁਲਿਸ ਅਧਿਕਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਫਾਜ਼ਿਲਕਾ ਦੇ ਪਿੰਡ ਸ਼ਤੀਰਵਾਲਾ ਦੀ ਨਾਬਾਲਿਗ ਲੜਕੀ ਦੀ ਗੁਮਸ਼ੁਦਾ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਹੁਣ ਲੜਕੀ ਮਿਲੀ ਹੈ ਤਾਂ ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਨੂੰ ਬਹਲਾ-ਫੁਸਲਾ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਦੇ ਨਾਲ ਜਬਰ ਜਨਾਹ ਕੀਤਾ। ਇਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਚਕ ਟਾਹਲੀਵਾਲਾ ਦੇ ਰਹਿਣ ਵਾਲੇ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਖਿਲਾਫ ਧਾਰਾ 376 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪੁਲਿਸ ਅਧਿਕਾਰੀ ਬੇਅੰਤ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਵਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਨੌਜਵਾਨ ਖਿਲਾਫ ਧਾਰਾ 376 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਬੇਅੰਤ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-31 ਥਾਣੇ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ ਪੋਕਸੋ ਐਕਟ ਅਤੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਲੜਕੀ ਨੇ ਦੱਸਿਆ ਕਿ ਰਾਜਕੁਮਾਰ ਉਸ ਨੂੰ ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਆਪਣੇ ਦੋਸਤ ਰਾਹੁਲ ਦੇ ਦਫਤਰ ਲੈ ਗਿਆ।
ਰਾਤ ਨੂੰ ਸਾਰਿਆਂ ਨੇ ਰਾਹੁਲ ਦੇ ਦਫਤਰ 'ਚ ਡਿਨਰ ਕੀਤਾ, ਜਿਸ ਤੋਂ ਬਾਅਦ ਪੀੜਤਾ ਦਾ ਦੋਸਤ ਹੇਠਾਂ ਸੌਣ ਲਈ ਚਲਾ ਗਿਆ, ਜਦਕਿ ਪੀੜਤਾ ਉਥੇ ਹੀ ਰਹੀ। ਉਸੇ ਸਮੇਂ ਮੁਲਜ਼ਮ ਰਾਹੁਲ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਨਾਬਾਲਗ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਨਾਬਾਲਗ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਰੌਲਾ ਪਾਇਆ ਪਰ ਰਾਹੁਲ ਨੇ ਉਸ ਨੂੰ ਜ਼ਬਰਦਸਤੀ ਤੇ ਧਮਕੀ ਦਿੱਤੀ।
ਇਹ ਵੀ ਪੜ੍ਹੋ : Prakash Purab: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ