Ludhiana News: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਬੁਰਕਾਂ ਪਾ ਕੇ ਆਈ ਇੱਕ ਔਰਤ ਨੇ ਖੁਦ ਉਪਰ ਤੇਲ ਛਿੜਕ ਕੇ ਆਤਮਦਾਹ ਦੀ ਕੋਸ਼ਿਸ਼ ਕੀਤੀ। ਔਰਤ ਨੇ ਖੁਦ ਨੂੰ ਜਬਰ-ਜਨਾਹ ਪੀੜਤਾ ਦੱਸਦੇ ਹੋਏ ਬੱਬਲੂ ਕੁਰੈਸ਼ੀ ਨਾਂ ਦੇ ਵਿਅਕਤੀ ਉਤੇ ਬਲਾਤਕਾਰ ਦੇ ਦੋਸ਼ ਲਗਾਏ।


COMMERCIAL BREAK
SCROLL TO CONTINUE READING

ਉਸ ਨੇ ਕਿਹਾ ਕਿ ਉਸ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਸ ਨੇ ਕਿਹਾ ਕਿ ਉਹ ਗ਼ਰੀਬ ਹੈ ਤੇ ਉਸ ਦੇ ਛੋਟੇ ਬੱਚੇ ਹਨ, ਉਸ ਨਾਲ ਧੱਕਾ ਕੀਤਾ ਗਿਆ ਤੇ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ। ਉਸ ਨੇ ਦੱਸਿਆ ਕਿ ਉਸ ਨੇ ਲੁਧਿਆਣਾ ਦੇ ਟਿੱਬਾ ਥਾਣੇ ਵਿੱਚ ਸ਼ਿਕਾਇਤ ਦਿੱਤੀ। 13 ਜੂਨ ਨੂੰ ਦਿੱਤੀ ਸ਼ਿਕਾਇਤ ਮਗਰੋਂ 17 ਤਰੀਕ ਨੂੰ ਮਾਮਲਾ ਦਰਜ ਕੀਤਾ ਗਿਆ ਪਰ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸ ਨੇ ਕਿਹਾ ਕਿ ਅੱਜ ਉਹ ਆਤਮਦਾਹ ਕਰਨ ਲਈ ਪੁਲਿਸ ਦਫਤਰ ਆਈ ਹੈ। 


ਜਦੋਂ ਵੀ ਉਹ ਥਾਣੇ ਜਾਂਦੀ ਹੈ ਤਾਂ ਉਸ ਨੂੰ ਕਿਸੇ ਨਾ ਕਿਸੇ ਬਹਾਨੇ ਭਜਾ ਦਿੱਤਾ ਜਾਂਦਾ ਹੈ। ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਉਸ ਦੀ ਮੌਤ ਲਈ ਥਾਣਾ ਟਿੱਬਾ ਅਤੇ ਮੁਲਜ਼ਮ ਬਬਲੂ ਕੁਰੈਸ਼ੀ ਜ਼ਿੰਮੇਵਾਰ ਹੋਣਗੇ। ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਵੀ ਉਸ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਮੁਲਜ਼ਮ ਸ਼ਰੇਆਮ ਘੁੰਮ ਰਿਹਾ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ : Chit Fund Scam news: ਪੰਜਾਬ ਦੇ ਮੁੱਖ ਮੰਤਰੀ ਨੇ ਪਰਲ ਗਰੁੱਪ ਦੀ ਜ਼ਮੀਨਾਂ ਕਬਜ਼ੇ 'ਚ ਲੈਕੇ ਲੋਕਾਂ ਦੇ ਪੈਸੇ ਮੋੜਨ ਦੇ ਦਿੱਤੇ ਨਿਰਦੇਸ਼!


ਪੀੜਤਾ ਨੇ ਆਪਣੇ ਉੱਪਰ ਪੈਟਰੋਲ ਛਿੜਕ ਲਿਆ ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਉਸ ਨਾਲ ਗੱਲਬਾਤ ਕੀਤੀ ਅਤੇ ਉਸ ਨੂੰ ਸੀਨੀਅਰ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਵਾਈ। ਅਧਿਕਾਰੀਆਂ ਨੇ ਔਰਤ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਕਮਿਸ਼ਨਰ ਦਫਤਰ ਵਿੱਚ ਤਾਇਨਾਤ ਅਧਿਕਾਰੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਿੱਬਾ ਥਾਣੇ ਦਾ ਮਾਮਲਾ ਹੈ। ਇਸ ਸਬੰਧੀ ਐਸਐਚਓ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਰਚਾ ਦਰਜ ਕੀਤਾ ਜਾ ਚੁੱਕਾ ਹੈ ਚੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ।


ਇਹ ਵੀ ਪੜ੍ਹੋ : Punjab News: ਉੱਚ ਯੋਗਤਾ ਦੇ ਬਾਵਜੂਦ ਨੌਜਵਾਨ ਮੁੰਡੇ ਤੇ ਕੁੜੀਆਂ ਕਰ ਰਹੇ ਹਨ ਝੋਨੇ ਦੀ ਲੁਆਈ, ਜਾਣੋ ਵਜ੍ਹਾ