Sidhu Moose Wala Parents: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ- ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਬੇਟੇ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਹੋਣ 'ਤੇ ਖਾਸੇ ਪ੍ਰੇਸ਼ਾਨ ਹਨ। ਪੰਜਾਬ ਸਰਕਾਰ ਵੱਲੋਂ ਹੁੰਗਾਰਾ ਤਾਂ ਭਰਿਆ ਜਾ ਰਿਹਾ ਹੈ ਪਰ ਕਿਸੇ ਤਹਿ ਤੱਕ ਗੱਲ ਨਹੀਂ ਪਹੁੰਚੀ ਹੈ। ਦੂਜੇ ਪਾਸੇ ਵਿਰੋਧੀ ਧਿਰ ਵੱਲੋਂ ਪੰਜਾਬ ਦੇ ਕਾਨੂੰਨ ਵਿਵਥਾ 'ਤੇ ਕਈ ਤਰ੍ਹਾਂ ਦੇ ਸਵਾਲ ਉਠਾ ਰਹੇ ਹਨ। ਮਿਲੀ ਜਾਣਕਾਰੀ ਦੇ ਸਿੱਧੂ ਮੂਸੇਵਾਲਾ ਦੇ ਮਾਪੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਇੰਗਲੈਂਡ ਵਿੱਚ ਹੋਣ ਵਾਲੀ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਗਏ ਹੋਏ ਹਨ। 


COMMERCIAL BREAK
SCROLL TO CONTINUE READING

ਇਸ ਸਾਈਕਲ ਰੈਲੀ ਦੌਰਾਨ ਮੂਸੇਵਾਲਾ ਦੇ ਮਾਪਿਆਂ ਦੀ ਮੁਲਾਕਾਤ ਨਾਈਜੀਰੀਅਨ ਰੈਪਰ ਬਰਨਾ ਬੁਆਏ ਹੋਈ ਤੇ ਉਹ ਵੇਖ ਕੇ ਉਹ ਭਾਵੁਕ ਹੋ ਗਿਆ। ਇਸ ਦੌਰਾਨ ਬਰਨਾ ਬੁਆਏ  ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਰੈਪਰ ਬਰਨਾ ਬੁਆਏ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਕੇ ਬਹੁਤ ਜਿਆਦਾ ਇਮੋਸ਼ਨਲ ਹੋ ਗਿਆ ਸੀ। 



ਇਹ ਵੀ ਪੜ੍ਹੋ: ਪਾਕਿ ਦੀ ਮਸ਼ਹੂਰ ਅਦਾਕਾਰਾ ਸਜਲ ਅਲੀ ਨੇ ਰਣਵੀਰ ਸਿੰਘ ਸੰਗ ਲਈ ਸੈਲਫ਼ੀ, ਵੇਖੋ ਵਾਇਰਲ PHOTOS 


ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾ ਲਾਈਵ ਸ਼ੋਅ ਦੌਰਾਨ ਵੀ ਗਾਇਕ ਬਰਨਾ ਸਿੱਧੂ ਮੂਸੇਵਾਲਾ ਦਾ ਨਾਂ ਲੈਂਦਿਆਂ ਭਾਵੁਕ ਹੋ ਗਿਆ ਸੀ ਉਸ ਦਾ ਇਕ ਵੀਡੀਓ ਵੀ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਿਹਾ ਸੀ। ਇਸ ਵੀਡੀਓ ਵਿਚ ਬਰਨਾ ਨੇ ਮੂਸੇਵਾਲਾ ਦੇ ਹਸਤਾਖ਼ਰ ਅੰਦਾਜ਼ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਦਰਅਸਲ ਬਰਨਾ ਵੱਲੋਂ ਸਿੱਧੂ ਮੂਸੇਵਾਲਾ ਦੇ ਸਿਗਨੇਚਰ ਅੰਦਾਜ਼ ਪੱਟ 'ਤੇ ਥਾਪੀ ਮਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਭੀੜ ਨੇ ਖੁਸ਼ੀ ਵਿਚ ਤਾਲੀਆਂ ਅਤੇ ਹੂਟਿੰਗ  ਕੀਤੀ ਅਤੇ ਬਰਨਾ ਨੇ ਇਸ ਦੌਰਾਨ ਵਾਹ -ਵਾਹ ਖੱਟੀ। ਗੌਰਤਲਬ ਹੈ ਕਿ ਬਰਨਾ ਅਤੇ ਸਿੱਧੂ ਮੂਸੇਵਾਲਾ ਇੱਕ ਮਿਕਸਟੇਪ 'ਤੇ ਕੰਮ ਕਰ ਰਹੇ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਸਦਮਾ ਲੱਗਾ ਹੈ।