Punjab NIA Raids News: ਇਹ ਛਾਪੇਮਾਰੀ ਪੰਜਾਬ ਦੇ ਮੋਗਾ, ਬਰਨਾਲਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ, ਲੁਧਿਆਣਾ, ਗੁਰਦਾਸਪੁਰ, ਐਸਬੀਐਸ ਨਗਰ, ਅੰਮ੍ਰਿਤਸਰ, ਮੁਕਤਸਰ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਸਿਰਸਾ ਵਿੱਚ ਕੀਤੀ ਗਈ ਸੀ।
Trending Photos
Ravi Singh Khalsa reacts to Punjab NIA Raids News: ਪੰਜਾਬ ਵਿੱਚ ਬੀਤੇ ਦਿਨੀਂ ਖਾਲਸਾ ਏਡ ਦੇ ਦਫਤਰ 'ਤੇ NIA ਵੱਲੋਂ ਰੇਡ ਕੀਤੀ ਗਈ ਅਤੇ ਇਸ ਤੋਂ ਬਾਅਦ ਹੁਣ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਬਿਆਨ ਸਾਹਮਣੇ ਆਇਆ ਹੈ। ਖਾਲਸਾ ਏਡ ਦੇ ਮੁਖੀ ਦਾ ਕਹਿਣਾ ਹੈ ਕਿ ਉਹ ਤੁਰਕੀ ਵਿੱਚ ਸਨ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਐਨਆਈਏ ਵੱਲੋਂ ਖਾਲਸਾ ਏਡ ਦੇ ਦਫ਼ਤਰਾਂ ਸਮੇਤ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।
ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਕਿਹਾ ਕਿ ਇੱਕ ਪਾਸੇ ਐਨਆਈਏ ਵੱਲੋਂ ਕਿਹਾ ਗਿਆ ਕਿ ਉਹ ਕਾਗਜ਼ੀ ਕਾਰਵਾਈਆਂ ਦੀ ਜਾਂਚ ਕਰ ਰਹੇ ਹਨ ਅਤੇ ਦੂਜੇ ਪਾਸੇ ਏਜੰਸੀ ਦੀ ਟੀਮ ਵੱਲੋਂ ਅਮਰਪ੍ਰੀਤ ਸਿੰਘ ਦੇ ਘਰ ਜਾ ਕੇ ਘਰ ਦੇ ਇੱਕ-ਇੱਕ ਕਮਰੇ ਦੀ ਤਲਾਸ਼ੀ ਲਈ ਗਈ ਤੇ ਪ੍ਰੇਸ਼ਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਤੁਸੀਂ ਸੋਚੋ ਕਿ 10-15 ਤੋਂ ਅਫਸਰਤੇ ਪੁਲਿਸ ਅਧਿਕਾਰੀ ਜੇਕਰ ਸਵੇਰੇ 5 ਵਜੇ ਤੁਹਾਡਾ ਦਰਵਾਜ਼ਾ ਖੜਕਾਉਣ ਅਤੇ ਤੁਹਾਡੇ ਘਰ ਦੀ ਤਲਾਸ਼ੀ ਲੈਣ ਅਤੇ ਤੁਹਾਡੇ ਘਰ ਦੇ ਹਰੇਕ ਮੈਂਬਰ ਤੋਂ ਪੁੱਛਗਿੱਛ ਕਰਨ, ਤਾਂ ਕਿਵੇਂ ਮਹਿਸੂਸ ਹੋਵੇਗਾ? ਰਵੀ ਸਿੰਘ ਖਾਲਸਾ ਨੇ ਅੱਗੇ ਕਿਹਾ ਕਿ ਸਾਰੇ ਘਰ ਦੀ ਤਲਾਸ਼ੀ ਲੈਣ ਦੀ ਕੀ ਲੋੜ ਸੀ?
ਖਾਲਸਾ ਏਡ ਦੇ ਮੁਖੀ ਨੇ ਅੱਗੇ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਨਹੀਂ ਜਿੱਥੇ ਖ਼ਾਲਸਾ ਏਡ ਦੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਸਗੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਉਮੀਦਾਂ ਹਨ ਪਰ ਪੰਜਾਬ ਪੁਲਿਸ ਤੋਂ ਨਹੀਂ ਅਤੇ ਉਹ ਪੰਜਾਬ ਵਿਖੇ ਸੇਵਾਵਾਂ ਨਿਭਾਉਂਦੇ ਰਹੇ ਹਾਂ।
ਪੰਜਾਬ ਵਿਚ ਖਾਲਸਾ ਏਡ ਦੇ ਦਫਤਰ ਤੇ ਹੋਰਨਾਂ ਥਾਵਾਂ 'ਤੇ NIA ਦੀ ਰੇਡ ਬਾਰੇ ਲਾਈਵ
Live about NIA raid at Khalsa Aid office and other places in Punjab#khalsaaid #khalsaaidinternational #NIA #Punjab #RaviSinghkhalsaaid https://t.co/YGWkyNSNEm
— Khalsa Aid (@Khalsa_Aid) August 1, 2023
ਦੱਸ ਦਈਏ ਕਿ NIA ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੰਗਲਵਾਰ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ 19 ਮਾਰਚ ਨੂੰ ਹੋਏ ਹਮਲੇ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਵੱਖ-ਵੱਖ ਹਮਲਾਵਰਾਂ ਨੂੰ ਫੜਨ ਲਈ ਪੰਜਾਬ ਅਤੇ ਹਰਿਆਣਾ 'ਚ 31 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਇਹ ਛਾਪੇਮਾਰੀ ਪੰਜਾਬ ਦੇ ਮੋਗਾ, ਬਰਨਾਲਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ, ਲੁਧਿਆਣਾ, ਗੁਰਦਾਸਪੁਰ, ਐਸਬੀਐਸ ਨਗਰ, ਅੰਮ੍ਰਿਤਸਰ, ਮੁਕਤਸਰ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਸਿਰਸਾ ਵਿੱਚ ਕੀਤੀ ਗਈ ਸੀ।
ਇਹ ਵੀ ਪੜ੍ਹੋ: Nuh Violence Latest News: ਹਰਿਆਣਾ 'ਚ ਹਾਈ ਅਲਰਟ ਜਾਰੀ, ਕਈ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ
(For more news apart from Ravi Singh Khalsa reacts to Punjab NIA Raids News, stay tuned to Zee PHH)