Ravikaran Singh Kahlon: ਸ਼੍ਰੋਮਣੀ ਅਕਾਲੀ ਦਲ 'ਚੋਂ ਬਰਖ਼ਾਸਤ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।


ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ, ਡੇਰਾ ਬਾਬਾ ਨਾਨਕ ਮਿਉਂਸਪਲ ਕਮੇਟੀ ਦੇ ਪ੍ਰਧਾਨ ਸਰਦਾਰ ਪਰਮੀਤ ਸਿੰਘ ਬੇਦੀ, ਡੇਰਾ ਬਾਬਾ ਨਾਨਕ ਮਾਰਕੀਟ ਕਮੇਟੀ ਦੇ ਸਾਬਕਾ ਮੀਤ ਚੇਅਰਮੈਨ ਸਰਦਾਰ ਗੁਰਦੇਵ ਸਿੰਘ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਗਗਨਦੀਪ ਸਿੰਘ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸ. ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਰਿੰਕੂ, ਸਰਦਾਰ ਬਲਜੀਤ ਸਿੰਘ ਰਿੰਕੂ, ਸਰਦਾਰ ਨਿਰਮਲ ਸਿੰਘ ਰੱਤਾ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸਰਦਾਰ ਹਰਮਨਪ੍ਰੀਤ ਸਿੰਘ ਕਲਾਨੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।


ਇਸ ਦੇ ਨਾਲ ਹੀ ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਲੁਧਿਆਣਾ 'ਚ ਵੀ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਅਤੇ ਪੇਡਾ ਦੇ ਸਾਬਕਾ ਵਾਈਸ ਚੇਅਰਮੈਨ ਡਾਕਟਰ ਕਰਨ ਵੈਡਿੰਗ, ਲੁਧਿਆਣਾ ਸਾਊਥ ਸ਼ਿਕਾਇਤ ਸੈੱਲ ਦੇ ਚੇਅਰਮੈਨ ਸ਼ੀਸ਼ਪਾਲ ਗੋਇਲ ਸਮਰਥਕਾਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਸੰਦੀਪ ਮਿੱਤਲ, ‘ਆਪ’ ਯੂਥ ਵਿੰਗ ਦੇ ਮੈਂਬਰ ਵਿਵੇਕ ਕੁਮਾਰ, ਰਿਸ਼ਭ ਅਤੇ ਪ੍ਰਮੋਦ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਨੀਲ ਜਾਖੜ ਨੇ ਸਾਰਿਆਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ।


ਇਸ ਮੌਕੇ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਭਾਜਪਾ ਲਗਾਤਾਰ ਮਜ਼ਬੂਤ ​​ਹੋ ਰਹੀ ਹੈ। ਵਿਰੋਧੀ ਪਾਰਟੀਆਂ ਦੇ ਕਈ ਨੇਤਾ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਾਫ਼ ਹੈ ਕਿ ਭਾਜਪਾ ਹੁਣ ਪੰਜਾਬ ਵਿੱਚ ਇੱਕ ਵੱਡੀ ਤਾਕਤ ਬਣ ਕੇ ਉਭਰੀ ਹੈ ਅਤੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਆਪਣਾ ਬਿਹਤਰੀਨ ਪ੍ਰਦਰਸ਼ਨ ਕਰੇਗੀ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਅਤੇ ਵਿਨੀਤ ਜੋਸ਼ੀ ਵੀ ਹਾਜ਼ਰ ਸਨ।