Ravneet Bittu News: ਰਵਨੀਤ ਬਿੱਟੂ ਨੇ ਬੰਗਲਾਦੇਸ਼ ਦੇ ਗੁਰਦੁਆਰਿਆਂ ਤੇ ਮੰਦਰਾਂ ਦੀ ਸੁਰੱਖਿਆ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
Ravneet Bittu News: ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ਉਪਰ ਹਮਲਿਆਂ `ਤੇ ਕੇਂਦਰੀ ਰੇਲਵੇ ਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਚਿੰਤਾ ਪ੍ਰਗਟ ਕੀਤੀ।
Ravneet Bittu News: ਕੇਂਦਰੀ ਰੇਲਵੇ ਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ 'ਤੇ ਹਮਲਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਢਾਕਾ ਵਿੱਚ ਸਥਿਤ ਸਿੱਖ ਗੁਰਧਾਮਾਂ ਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਢਾਕਾ ਵਿੱਚ ਸਥਿਤ ਦੋ ਇਤਿਹਾਸਕ ਸਿੱਖ ਗੁਰਧਾਮਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਲਈ ਬੰਗਲਾਦੇਸ਼ ਵਿੱਚ ਫੌਜ ਦੇ ਅਧਿਕਾਰੀਆਂ ਕੋਲ ਉਠਾਉਣ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ। ਬਿੱਟੂ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਦੀ ਭੰਨਤੋੜ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ : School Van Accident: ਜਗਰਾਉਂ 'ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ, ਪੰਜਾਬ ਸਰਕਾਰ ਨੇ ਲਿਆ ਐਕਸ਼ਨ
ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਗੁਰਧਾਮਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਵਿਚਲੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।
ਮੰਗਲਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ ਵਿੱਚ ਬੰਗਲਾਦੇਸ਼ ਹਿੰਸਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਜੁਲਾਈ ਤੋਂ ਹਿੰਸਾ ਜਾਰੀ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਉੱਥੇ ਹਿੰਸਾ ਜਾਰੀ ਹੈ। ਭਾਰਤ ਸਰਕਾਰ ਬੰਗਲਾਦੇਸ਼ੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਉੱਥੇ ਹੀ ਪੁਲਿਸ 'ਤੇ ਵੀ ਹਮਲੇ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ੇਖ ਹਸੀਨਾ ਨੇ ਭਾਰਤ ਆਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਗੁਆਂਢੀ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਬੰਗਲਾਦੇਸ਼ ਦੀ ਸਥਿਤੀ 'ਤੇ ਕਿਹਾ, '5 ਅਗਸਤ ਨੂੰ ਕਰਫਿਊ ਦੇ ਬਾਵਜੂਦ ਢਾਕਾ 'ਚ ਪ੍ਰਦਰਸ਼ਨਕਾਰੀ ਇਕੱਠੇ ਹੋਏ। ਸਾਡੀ ਸਮਝ ਇਹ ਹੈ ਕਿ ਸੁਰੱਖਿਆ ਅਦਾਰੇ ਦੇ ਨੇਤਾਵਾਂ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਥੋੜ੍ਹੇ ਸਮੇਂ ਵਿਚ ਹੀ ਉਸ ਨੇ ਭਾਰਤ ਆਉਣ ਲਈ ਮਨਜ਼ੂਰੀ ਲਈ ਬੇਨਤੀ ਕੀਤੀ। ਨਾਲ ਹੀ ਸਾਨੂੰ ਬੰਗਲਾਦੇਸ਼ ਦੇ ਅਧਿਕਾਰੀਆਂ ਤੋਂ ਫਲਾਈਟ ਕਲੀਅਰੈਂਸ ਲਈ ਬੇਨਤੀ ਪ੍ਰਾਪਤ ਹੋਈ ਹੈ। ਉਹ ਕੱਲ੍ਹ ਸ਼ਾਮ ਦਿੱਲੀ ਪਹੁੰਚ ਗਈ ਸੀ।
ਇਹ ਵੀ ਪੜ੍ਹੋ : Kapurthala Accident News: ਤੇਜ਼ ਰਫਤਾਰ ਕਾਰ ਨੇ ਲਈ ਨੌਜਵਾਨ ਦੀ ਜਾਨ; ਜਨਮ ਦਿਨ ਵਾਲੇ ਦਿਨ ਹੋਵੇਗਾ ਅੰਤਿਮ ਸਸਕਾਰ