ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਔਖੇ ਹੋਏ ਰਵਨੀਤ ਬਿੱਟੂ- ਕਿਹਾ ਦੇਸ਼ ਲਈ ਘਾਤਕ ਹੈ ਮਾਨ ਦੀ ਵਿਚਾਰਧਾਰਾ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਦੇਸ਼ ਲਈ ਖ਼ਤਰਾ ਦੱਸਿਆ ਹੈ। ਬਿੱਟੂ ਨੇ ਟਵੀਟ ਕਰਕੇ ਕਿਹਾ ਮਾਨ ਦੀ ਵਿਚਾਰਧਾਰਾ ਪਿਛਲੇ ਸਮੇਂ ਵਿੱਚ ਪੰਜਾਬ ਅਤੇ ਦੇਸ਼ ਲਈ ਘਾਤਕ ਸਾਬਤ ਹੋਈ ਹੈ।
ਚੰਡੀਗੜ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਾਂ ਦਾ ਫਤਵਾ ਸਾਰਿਆਂ ਨੂੰ ਪਿਆਰਾ ਹੁੰਦਾ ਹੈ। ਇਸ ਵਾਰ ਇਹ ਫਤਵਾ ਸਿਮਰਨਜੀਤ ਮਾਨ ਦੇ ਹੱਕ ਵਿਚ ਦਿੱਤਾ ਗਿਆ ਹੈ। ਮਾਨ ਦੀ ਵਿਚਾਰਧਾਰਾ ਪਿਛਲੇ ਸਮੇਂ ਵਿੱਚ ਪੰਜਾਬ ਅਤੇ ਦੇਸ਼ ਲਈ ਘਾਤਕ ਸਾਬਤ ਹੋਈ ਹੈ। ਉਨ੍ਹਾਂ ਦਾ ਖਾਲਿਸਤਾਨੀ ਏਜੰਡਾ ਦੇਸ਼ ਦੀ ਸ਼ਾਂਤੀ ਅਤੇ ਅਖੰਡਤਾ ਲਈ ਖਤਰਾ ਹੈ।
ਅਕਾਲੀ ਦਲ ਦਾ ਹੋਇਆ ਬੁਰਾ ਹਾਲ
ਇਸ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਬਦਲਾਅ ਦੀ ਮੰਗ ਉੱਠਣੀ ਤੈਅ ਹੈ ਕਿਉਂਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਦਾ ਗ੍ਰਾਫ ਹੇਠਾਂ ਜਾ ਰਿਹਾ ਹੈ। ਇਸ ਸਾਲ ਫਰਵਰੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਤਿੰਨ ਸੀਟਾਂ 'ਤੇ ਸਿਮਟ ਗਿਆ ਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। 2019 ਵਿੱਚ ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸੰਗਰੂਰ ਲੋਕ ਸਭਾ ਚੋਣਾਂ ਇਕੱਠੀਆਂ ਲੜੀਆਂ ਸਨ ਤਾਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ 2.63 ਲੱਖ ਵੋਟਾਂ ਮਿਲੀਆਂ ਸਨ।
WATCH LIVE TV