Ravneet Singh Bittuਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਓਮ ਪਾਠਕ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ।


COMMERCIAL BREAK
SCROLL TO CONTINUE READING

 



ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਪਿਛਲੇ 10 ਸਾਲ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਦੇ ਨਾਲ ਮੇਰੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਗੱਲਬਾਤ ਹੁੰਦੀ ਰਹਿੰਦੀ ਸੀ।


ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਤਰੱਕੀ ਦੇ ਰਾਹ ਤੇ ਅੱਗੇ ਤੋਰਿਆ ਹੈ, ਪਰ ਪੰਜਾਬ ਕਿਸੇ ਨਾ ਕਿਸੇ ਕਾਰਨ ਕਰਕੇ ਪੰਜਾਬ ਤੋਂ ਪਿੱਛੇ ਰਹਿ ਗਿਆ ਹੈ। ਸੋ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਬੀਜੇਪੀ ਨਾਲ ਜੁੜਕੇ ਪੰਜਾਬ ਦੀ ਤਰੱਕੀ ਨੂੰ ਹੋਰ ਜ਼ਿਆਦਾ ਜਾ ਸਕੇ।


ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਤੇ ਨਿਸ਼ਾਨਾ ਸਾਧੇ ਹੋਏ ਕਿਹਾ ਕਿ ਅਕਾਲੀ ਦਲ ਨੇ ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ। 


ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਕਿਸਾਨਾਂ, ਮਜ਼ਦੂਰਾਂ, ਸਨਅਤ ਸਮੇਤ ਹੋਰ ਕਈ ਖੇਤਰਾਂ ਨਾਲ ਜੁੜ ਕੰਮ ਕਰਵਾਉਣ ਲਈ ਕੇਂਦਰ ਸਰਕਾਰ ਦੇ ਨਾਲ ਜੁੜਾ ਬਹੁਤ ਜ਼ਿਆਦਾ ਜ਼ਰੂਰੀ ਸੀ, ਇਸ ਲਈ ਮੈਂ ਅੱਜ ਬੀਜੇਪੀ ਜੁਆਇਨ ਕਰਨ ਦਾ ਫੈਸਲਾ ਲਿਆ ਹੈ।


ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਦੇਸ਼ ਦੀ ਸਰਕਾਰ ਪੰਜਾਬ ਦੇ ਲਈ ਕੰਮ ਕਰਨਾ ਚਾਹੁੰਦੀ ਹੈ, ਪਰ ਸਰਕਾਰ ਕੋਲ ਪੰਜਾਬ ਦੀ ਅਵਾਜ਼ ਪਹੁੰਚਾਉਣ ਵਾਲਾ ਕੋਈ ਵੀ ਨਹੀਂ ਹੈ। ਸਾਡੀ ਹੁਣ ਇਹ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੀ ਅਵਾਜ਼ ਕੇਂਦਰ ਦੀ ਸਰਕਾਰ ਤੱਕ ਪਹੁੰਚਾ ਕੇ ਸੂਬੇ ਦੀ ਤਰੱਕੀ ਵਿੱਚ ਹੀ ਆਪਣਾ ਯੋਗਦਾਨ ਪਾਇਆ ਜਾ ਸਕੇ।


ਇਹ ਵੀ ਪੜ੍ਹੋ: Arvind Kejriwal News: ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਈਡੀ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਭਲਕੇ ਸੁਣਵਾਈ


ਜਾਣਕਾਰੀ ਇਹ ਵੀ ਨਿਕਲ ਕੇ ਸਹਾਮਣੇ ਆ ਰਹੀ ਹੈ ਕਿ ਕਾਂਗਰਸ ਪਾਰਟੀ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਦੀ ਥਾਂ ਸੰਗਰੂਰ ਤੋਂ ਟਿਕਟ ਦੇਣ ਜਾ ਰਹੀ ਸੀ, ਜਿਸ ਨੂੰ ਲੈਕੇ ਰਵਨੀਤ ਸਿੰਘ ਬਿਟੂ ਨਰਾਜ਼ ਚੱਲ ਰਹੇ ਸਨ, ਕਿਉਕਿ ਉਹ ਪਹਿਲਾਂ ਹੀ ਕਲੀਅਰ ਕਰ ਚੁੱਕੇ ਸਨ ਕਿ ਉਹ ਲੁਧਿਆਣਾ ਤੋਂ ਹੀ ਚੋਣ ਲੜਨਗੇ।


ਇਹ ਵੀ ਪੜ੍ਹੋ: BJP Akali Dal Alliance News: ਬੀਜੇਪੀ ਦੀ ਗਠਜੋੜ ਨੂੰ ਨਾਂਹ, ਸੁਖਬੀਰ ਬੋਲੇ-ਅਕਾਲੀ ਦਲ ਨਹੀਂ ਕਰਦਾ ਵੋਟਾਂ ਦੀ ਰਾਜਨੀਤੀ