Ludhiana News: ਲੁਧਿਆਣਾ ਸਰਕਟ ਹਾਊਸ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਕਰਨ ਲਈ 44 ਹਜ਼ਾਰ ਕਰੋੜ ਰੁਪਏ ਪਹਿਲਾਂ ਹੀ ਦੇ ਚੁੱਕੀ ਹੈ। ਪਰ ਪੰਜਾਬ ਸਰਕਾਰ ਦੀ ਨਲਾਇਕੀ ਦੇ ਚੱਲਦੇ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਰੁਲ ਰਿਹਾ।


COMMERCIAL BREAK
SCROLL TO CONTINUE READING

ਜਦ ਰਵਨੀਤ ਸਿੰਘ ਬਿੱਟੂ ਤੋਂ ਸਵਾਲ ਕੀਤਾ ਗਿਆ ਕਿ ਪੰਜਾਬ ਵਿੱਚ ਕੱਲ੍ਹ ਕਿਸਾਨਾਂ ਵੱਲੋਂ ਪੰਜਾਬ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ ਉਦੋਂ ਬਿੱਟੂ ਗੁੱਸੇ ਵਿੱਚ ਆਏ ਤੇ ਉਨ੍ਹਾਂ ਨੇ ਕਿਹਾ ਕਿਸਾਨਾਂ ਵੱਲੋਂ ਨਹੀਂ ਇਹ ਕੁਝ ਲੀਡਰ ਹਨ ਜੋ ਕਿ ਲੀਡਰੀ ਚਮਕਾਉਣ ਲਈ ਧਰਨਾ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਇਸ ਤਰ੍ਹਾਂ ਨਹੀਂ ਕਰਦੇ ਅਤੇ ਕੇਂਦਰ ਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ।


ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਦੀ ਹਰਿਆਣਾ ਵਿੱਚ ਜਿੱਤ ਉਤੇ ਕਿਹਾ ਕਿ ਇਸ ਤੋਂ ਬਾਅਦ ਪੰਜਾਬ ਦੇ ਲੋਕ ਵੀ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹੋ ਰਹੇ ਹਨ।। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਡੇ ਪੱਧਰ ਉਤੇ ਜਿੱਤ ਪ੍ਰਾਪਤ ਕਰੇਗੀ।


ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਅਤੇ ਕਿਸਾਨ ਲੀਡਰਾਂ ਵੱਲੋਂ ਰੁਕਾਵਟ ਲਾਈ ਹੋਈ ਹੈ। ਉਨ੍ਹਾਂ ਨੇ ਕਿਹਾ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੰਸਦ ਮੈਂਬਰ  ਰਾਹੁਲ ਗਾਂਧੀ ਉਤੇ ਵੀ ਨਿਸ਼ਾਨੇ ਲਗਾਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਗੰਦਗੀ ਸਾਫ ਕੀਤੀ ਜਾ ਰਹੀ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਚੱਲ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: ਦੁਸਹਿਰੇ ਦਾ ਤਿਉਹਾਰ ਅੱਜ, ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਪ੍ਰਧਾਨ ਹਨ ਪਰ ਜਦ ਤੱਕ ਉਨ੍ਹਾਂ ਦਾ ਮਨ ਪ੍ਰਧਾਨਗੀ ਲਈ ਹੈ ਉਹ ਪ੍ਰਧਾਨਗੀ ਕਰਨਗੇ ਬਾਕੀ ਉਨ੍ਹਾਂ ਦੀ ਵੱਡੀ ਲੀਡਰਸ਼ਿਪ ਹੀ ਇਸ ਸਬੰਧੀ ਫੈਸਲਾ ਲਵੇਗੀ।


ਇਹ ਵੀ ਪੜ੍ਹੋ : Dussehra 2024: ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ 'ਚ ਭਾਰੀ ਉਤਸ਼ਾਹ