Trending Photos
Ludhiana News(ਤਰਸੇਮ ਲਾਲ ਭਾਰਜਵਾਜ): ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਿਸ਼ਾਨੇ 'ਤੇ ਲਿਆ ਹੈ। ਬਿੱਟੂ ਨੇ ਵੜਿੰਗ ਤੇ ਤੰਜ ਕਸਦਿਆਂ ਕਿਹਾ ਹੈ ਕਿ ਰਾਜਾ ਵੜਿੰਗ ਗਿੱਦੜਬਾਹਾ ਦੇ ਰਹਿਣ ਵਾਲੇ ਹਨ ਅਤੇ ਲੁਧਿਆਣਾ ਦੇ ਲੋਕ ਉਨ੍ਹਾਂ ਨੂੰ ਕਿੱਥੇ ਲੱਭਣਗੇ?
ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕਾਂਗਰਸ ਪਾਰਟੀ ਨੂੰ ਲੁਧਿਆਣਾ ਤੋਂ ਕੋਈ ਲੋਕਲ ਉਮੀਦਵਾਰ ਨਹੀਂ ਮਿਲਿਆ। ਲੁਧਿਆਣਾ ਦੇ ਲੋਕਾਂ ਨੂੰ ਰਾਜਾ ਵੜਿੰਗ ਦੇ ਘਰ ਬਾਰੇ ਨਹੀਂ ਪਤਾ ਫਿਰ ਕਿਵੇਂ ਕਹਿ ਸਕਦੇ ਹਨ ਕਿ ਉਹਨਾਂ ਦਾ ਘਰ ਲੋਕਾਂ ਲਈ ਸਦਾ ਖੁੱਲ੍ਹਾ ਰਹੇਗਾ।
ਰਵਨੀਤ ਸਿੰਘ ਬਿੱਟੂ ਨੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਮੇਰੇ ਖਾਸ ਦੋਸਤ ਹਨ, ਉਨ੍ਹਾਂ ਨਾਲ ਨਜ਼ਦੀਕੀਆਂ ਹੋਣ ਦੀ ਗੱਲ ਮੰਨਦੇ ਹੋਏ। ਬਿੱਟੂ ਨੇ ਕਿਹਾ ਕਿ ਇਸ ਕਰਕੇ ਭਾਰਤ ਭੂਸ਼ਣ ਆਸ਼ੂ ਦੀ ਟਿਕਟ ਸਿਰਫ ਇਸ ਕਰਕੇ ਕੱਟ ਦੇਣਾ ਕਿ ਉਸ ਨਾਲ ਮੇਰੀ ਨੇੜਤਾ ਹੈ, ਇਹ ਗਲਤ ਗੱਲ ਹੈ।
ਇਹ ਵੀ ਪੜ੍ਹੋ: Manish Sisodia: ਦਿੱਲੀ ਹਾਈ ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ
ਉਹਨਾਂ ਨੇ ਰਾਘਵ ਚੱਢਾ ਖਿਲਾਫ ਟਿੱਪਣੀ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਵਿਖੇ ਦਿੱਲੀ ਦੇ ਇੱਕ ਯੂਟਿਊਬਰ ਖਿਲਾਫ ਕੇਸ ਦਰਜ ਕੀਤੇ ਜਾਣ ਨੂੰ ਲੈ ਕੇ ਵੀ ਟਿੱਪਣੀ ਕੀਤੀ। ਬਿੱਟੂ ਨੇ ਕਿਹਾ ਕਿ ਉਹ ਰਾਘਵ ਚੱਡਾ ਦੀ ਨਿੰਦਾ ਕਰਦੇ ਹਨ, ਜਿਹੜੇ ਝੂਠ ਬੋਲ ਕੇ ਵਿਦੇਸ਼ ਭੱਜ ਗਏ ਹਨ ਅਤੇ ਉੱਥੋਂ ਦੇ ਮੈਂਬਰ ਪਾਰਲੀਮੈਂਟਾਂ ਨਾਲ ਫੋਟੋਆਂ ਖਿੱਚਵਾ ਕੇ ਸੋਸ਼ਲ ਮੀਡੀਆ ਉੱਤੇ ਪਾ ਰਹੇ ਹਨ। ਪੁਲਿਸ ਨੂੰ ਤਾਂ ਉਹਨਾਂ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ ਨਾ ਕਿ ਗਰੀਬਾਂ ਨੂੰ ਪਰੇਸ਼ਾਨ ਕਰਨਾ ਚਾਹੀਦਾ।
ਇਹ ਵੀ ਪੜ੍ਹੋ: Channi Meet Seechewal: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ