Ravneet Bittu News: ਲੁਧਿਆਣਾ ਲੋਕ ਸਭਾ ਸੀਟ ਤੋਂ ਹਾਰੇ ਹੋਏ ਰਵਨੀਤ ਬਿੱਟੂ ਨੂੰ ਮੋਦੀ ਵਜ਼ਾਰਤ `ਚ ਮਿਲ ਸਕਦੀ ਜ਼ਿੰਮੇਵਾਰੀ!
Ravneet Bittu News: ਕੇਂਦਰ ਵਿੱਚ ਨਰਿੰਦਰ ਮੋਦੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੇ ਹਨ। ਮੋਦੀ ਸਰਕਾਰ ਦੀ ਵਜ਼ਾਰਤ ਵਾਰ ਇਸ ਵਾਰ ਕਈ ਨਵੇਂ ਚਿਹਰੇ ਨਜ਼ਰ ਆਉਣਗੇ।
Ravneet Bittu News: ਕੇਂਦਰ ਵਿੱਚ ਨਰਿੰਦਰ ਮੋਦੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੇ ਹਨ। ਮੋਦੀ ਸਰਕਾਰ ਦੀ ਵਜ਼ਾਰਤ ਵਾਰ ਇਸ ਵਾਰ ਕਈ ਨਵੇਂ ਚਿਹਰੇ ਨਜ਼ਰ ਆਉਣਗੇ। ਚਰਚਾ ਹੈ ਕਿ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਜਾਂ ਹਰਦੀਪ ਪੁਰੀ ਨੂੰ ਸਿੱਖ ਚਿਹਰੇ ਦੇ ਤੌਰ ਉਤੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਮਿਲ ਰਹੀ ਹੈ। ਹਾਈ ਕਮਾਂਡ ਜੋ ਵੀ ਜ਼ਿੰਮੇਵਾਰੀ ਦੇਵੇਗਾ ਭਾਜਪਾ ਵਰਕਰ ਬਿੱਟੂ ਦੇ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰਨਗੇ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼ਹਿਰ ਵਿੱਚ 50 ਤੋਂ 60 ਅਜਿਹੇ ਵਾਰਡ ਹਨ ਜਿੱਥੇ ਭਾਜਪਾ ਦੀ ਲੀਡ ਹੈ। ਨਿਗਮ ਚੋਣਾਂ ਵਿੱਚ ਭਾਜਪਾ ਦਾ ਮੇਅਰ ਬਣਨਾ ਤੈਅ ਹੈ। ਅੱਜ ਪੰਜਾਬ ਨੂੰ ਕੇਂਦਰ ਤੱਕ ਪਹੁੰਚਣ ਲਈ ਬਿੱਟੂ ਵਰਗੇ ਆਗੂਆਂ ਦੀ ਲੋੜ ਹੈ ਤਾਂ ਜੋ ਸੂਬੇ ਦਾ ਵਿਕਾਸ ਹੋ ਸਕੇ।
ਸੂਤਰਾਂ ਦੇ ਮੁਤਾਬਕ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਦੇ ਦਫ਼ਤਰ ਤੋਂ ਫ਼ੋਨ ਆਇਆ ਹੈ ਤੇ ਉਨ੍ਹਾਂ ਨੂੰ ਮੋਦੀ 3.0 'ਚ ਥਾਂ ਮਿਲ ਸਕਦੀ ਹੈ। ਬਿੱਟੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ, ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਹਰਾ ਦਿੱਤਾ ਸੀ।
ਫਿਲਹਾਲ ਇਹ ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਨੂੰ ਭਾਜਪਾ ਰਾਜ ਸਭਾ ਸੰਸਦ ਮੈਂਬਰ ਬਣਾ ਕੇ ਕੈਬਨਿਟ 'ਚ ਥਾਂ ਦੇ ਸਕਦੀ ਹੈ। ਦੂਜੇ ਪਾਸੇ ਪੰਜਾਬ ਤੋਂ ਹਰਦੀਪ ਪੁਰੀ ਦੇ ਨਾਂ ਦੀਆਂ ਵੀ ਚਰਚਾਵਾਂ ਹਨ ਕਿ ਹਰਦੀਪ ਸਿੰਘ ਪੁਰੀ ਨੂੰ ਵੀ ਕੈਬਨਿਟ 'ਚ ਥਾਂ ਮਿਲ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ ਸਰਕਾਰ 'ਚ ਕਿਸ ਨੂੰ ਜਗ੍ਹਾ ਮਿਲਦੀ ਹੈ।
7 ਐਲਕੇਐਮ ਵਿਖੇ ਟੀ-ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਿਹਾ, ''ਮੇਰੇ ਲਈ ਇਹ ਵੱਡੀ ਗੱਲ ਹੈ ਕਿ ਉਨ੍ਹਾਂ (NDA) ਨੇ ਚੋਣ ਹਾਰਨ ਦੇ ਬਾਵਜੂਦ ਮੈਨੂੰ ਆਪਣੇ ਮੰਤਰੀ ਮੰਡਲ 'ਚ ਚੁਣਿਆ ਹੈ। ਇਸ ਵਾਰ ਪੰਜਾਬ ਨੂੰ ਤਰਜੀਹ ਦਿੱਤੀ ਗਈ ਹੈ...ਮੈਂ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਜਿਤਾਉਣ ਲਈ ਜ਼ਮੀਨ-ਅਸਮਾਨ ਇਕ ਕਰ ਦਿਆਂਗਾ...ਸਿਰਫ਼ 2 ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਸੀ, 'ਆਪ' ਜੋ ਕੰਮ ਕਰ ਰਹੀ ਹੈ, ਉਹ ਸਾਰੇ ਜਾਣਦੇ ਹਨ। ਇਸ ਲਈ ਲੋਕਾਂ ਕੋਲ ਇਕੋ ਵਿਕਲਪ ਹੈ, ਉਹ ਹੈ ਭਾਜਪਾ... ਜੇਕਰ ਮੈਨੂੰ ਮੌਕਾ ਮਿਲਿਆ ਤਾਂ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹਾਂਗਾ..."
ਇਹ ਵੀ ਪੜ੍ਹੋ : Punjab News: ਗ੍ਰੈਜੂਏਟ ਪੰਜਾਬੀ ਨੌਜਵਾਨ ਨੇ ਕੀਤੀ ਅਨੋਖੀ ਮਿਸਾਲ ਪੇਸ਼! BBA ਕਰਕੇ ਸੜਕ ਦੇ ਕੰਡੇ ਵੇਚਦਾ ਹੈ ਚਾਟੀ ਵਾਲੀ ਲੱਸੀ