Ravneet Singh Bittu: ਰਵਨੀਤ ਸਿੰਘ ਬਿੱਟੂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਗੇ ਪੰਜਾਬ ਦੀ ਕਾਨੂੰਨੀ ਵਿਵਸਥਾ ਦਾ ਚੁੱਕਿਆ ਮੁੱਦਾ
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ। ਪੰਜਾਬ ਵਿੱ
Ravneet Singh Bittu: ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਵਿਗੜਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਚਰਚਾ ਹੋਈ।
ਪੰਜਾਬ ਵਿੱਚ ਕਾਨੂੰਨੀ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕੰਟਰੋਲ ਦਿੱਲੀ ਚਲਾ ਗਿਆ ਹੈ ਅਤੇ ਦਿੱਲੀ ਵਾਲੇ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਰਾਜਪਾਲ ਅੱਗੇ ਮੰਗ ਰੱਖੀ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਉਣ ਅਤੇ ਸਾਰੀ ਰਿਪੋਰਟ ਗ੍ਰਹਿ ਮੰਤਰਾਲੇ ਦਿੱਤੀ ਜਾਵੇ।
ਉਨ੍ਹਾਂ ਨੇ ਕਿਹਾ ਕਿ ਉਹ ਖੁਦ ਗ੍ਰਹਿ ਮੰਤਰਾਲੇ ਤੱਕ ਰਿਪੋਰਟ ਲੈ ਕੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਸਥਿਤੀ ਨੂੰ ਵੇਖ ਕੇ ਕੋਈ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੋਈ ਵੀ ਮੰਤਰੀ ਜਾਂ ਮੁੱਖ ਮੰਤਰੀ ਕੇਂਦਰ ਦੀਆਂ ਸਕੀਮਾਂ ਲ਼ਈ ਕੇਂਦਰ ਕੋਲ ਨਹੀਂ ਜਾਂਦਾ ਹੈ।
ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ
ਇਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਬਜਟ ਆਉਣ ਹੈ ਪਰ ਪੰਜਾਬ ਦਾ ਕੋਈ ਵੀ ਮੰਤਰੀ ਜਾਂ ਮੁੱਖ ਮੰਤਰੀ ਕੇਂਦਰ ਸਰਕਾਰ ਕੋਲ ਨਹੀਂ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਕੀਮਾਂ ਦਾ ਲਾਹਾ ਲੈਣ ਲਈ ਦਿੱਲੀ ਜਾਣਾ ਪੈਣਾ ਹੈ ਅਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨੀ ਪੈਣੀ ਹੈ।
ਇਹ ਵੀ ਪੜ੍ਹੋ : Jalandhar News: ਨੇਪਾਲ ਦੇ ਵਸਨੀਕ ਵੱਲੋਂ ਗੁਰੂਘਰ ਘਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼, ਪਿੰਡ ਵਾਸੀਆਂ ਨੇ ਕੀਤਾ ਕਾਬੂ