Ludhiana News: ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲਗਾਇਆ ਧਰਨਾ
Ludhiana News: ਲੁਧਿਆਣਾ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
Ludhiana News: ਲੁਧਿਆਣਾ ਦੇ ਵਾਰਡ ਨੰਬਰ 75 'ਚ 'ਆਪ' ਵਿਧਾਇਕ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦੇਰ ਰਾਤ ਆਹਮੋ ਸਾਹਮਣੇ ਹੋਣ ਤੋਂ ਬਾਅਦ ਮਾਮਲਾ ਕਾਫੀ ਗਰਮਾ ਗਿਆ। ਜਿੱਥੇ ਪੁਲਿਸ ਨੇ ਵਾਰਡ ਨੰਬਰ 75 ਤੋਂ ਉਮੀਦਵਾਰ ਦੇ ਪਤੀ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਕਿਹਾ ਕਿ ਪੁਲਿਸ ਉਨ੍ਹਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ।
ਰਵਨੀਤ ਸਿੰਗ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਕਿਹਾ ਕਿ ਗੁਰਦੀਪ ਸਿੰਘ ਦੇਰ ਰਾਤ ਨੀਤੂ 'ਤੇ ਹਮਲਾ ਕਰਨ ਲਈ ਆਇਆ ਸੀ, ਜਿਸ 'ਤੇ ਮਾਮਲਾ ਦਰਜ ਕੀਤਾ ਜਾਵੇ ਅਤੇ ਜਿਸ ਮੰਢਲ ਪ੍ਰਧਾਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ, ਉਸ 'ਤੇ ਹੁਣ ਮੁਕੱਦਮਾ ਚਲਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੈਂਟਰਲ ਦੇ ਏ.ਸੀ.ਪੀ ਨੂੰ ਹਲਕੇ ਅੰਦਰੋਂ ਕਿਸੇ ਹੋਰ ਹਲਕੇ ਵਿੱਚ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਉਨ੍ਹਾਂ ਵਿੱਚ ਆਈਪੀਐਸ ਅਧਿਕਾਰੀ ਤਾਇਨਾਤ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਧੱਕੇਸ਼ਾਹੀ ਹੋਈ ਤਾਂ ਸਮੂਹ ਵਰਕਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪੁਲਿਸ ਦੇ ਭਰੋਸੇ ਮਗਰੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਸਾਥੀਆਂ ਨੇ ਧਰਨਾ ਚੁੱਕ ਲਿਆ।