PRTC Protest: ਅੱਜ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਵਿੱਚ ਹੱਕੀ ਮੰਗਾਂ ਨੂੰ ਲੈਕੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਫਰੀਦਕੋਟ ਡਿੱਪੂ ਦੇ ਬਾਹਰ ਵੀ ਅੱਜ ਪੀਆਰਟੀਸੀ ਕੱਚੇ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਅੱਗੇ ਗੁਹਾਰ ਲਗਾ ਚੁੱਕੇ ਹਨ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।


COMMERCIAL BREAK
SCROLL TO CONTINUE READING

ਸਰਕਾਰ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਉਪਰ ਵਿਚਾਰ ਕੀਤਾ ਜਾਵੇਗਾ ਪਰ ਨਾ ਤਾਂ ਪਹਿਲੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਤਰਜੀਹ ਦਿੱਤੀ ਤੇ ਨਾ ਹੀ ਮੌਜੂਦਾ ਸਰਕਾਰ ਜਿਸ ਦੇ ਹੱਕ ਵਿੱਚ ਸਾਡੇ ਵੱਲੋਂ ਪ੍ਰਚਾਰ ਕਰ ਵੱਡੀ ਬਹੁਮਤ ਨਾਲ ਸੱਤਾ ਵਿੱਚ ਬਿਠਾਇਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਸਿਰਫ਼ ਲਾਰੇ ਹੀ ਲਾਏ ਗਏ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣ ਦਾ ਪੀਆਰਟੀਸੀ ਦੇ ਕੱਚੇ ਮੁਲਾਜ਼ਮ 'ਆਪ' ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨਗੇ ਤੇ ਆਉਣ ਵਾਲੀ 22 ਤਰੀਕ ਨੂੰ ਮੁਕੰਮਲ ਹੜਤਾਲ ਕਰਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।


 ਇਸ ਤੋਂ ਇਲਾਵਾ ਪੰਜਾਬ ਰੋਡਵੇਜ਼/ ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਡਿੱਪੂ ਦੇ ਅੱਗੇ ਗੇਟ ਰੈਲੀ ਕੀਤੀ ਗਈ। ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਡਿਪੂ ਨੇ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਕੱਚੇ ਮੁਲਾਜ਼ਮਾਂ ਦੀਆਂ ਨਿਰੰਤਰ ਚੱਲਦੀਆਂ ਆ ਰਹੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕੀਤਾ ਜਾਵੇ।


ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆ


ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਕੀਤੀ ਜਾਵੇ ਤੇ ਮਾਰੂ ਕੰਡੀਸ਼ਨਾਂ ਨੂੰ ਰੱਦ ਕੀਤਾ ਜਾਵੇ। ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ਤੋਂ ਨਾ ਕੱਢਿਆ ਜਾਵੇ। ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ  22 ਜੁਲਾਈ ਤੋਂ ਹੜਤਾਲ ਕਰਨਗੇ।


ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆ