Mansa News: ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਤੇ ਨਿਗੁਣੀਆਂ ਤਨਖਾਹਾਂ ਦੇ ਵਿੱਚ ਇਜ਼ਾਫਾ ਕਰਨ ਦੀ ਮੰਗ ਨੂੰ ਲੈ ਕੇ ਬੁਢਲਾਡਾ ਦੇ ਵਿੱਚ ਵਾਟਰ ਸਪਲਾਈ ਦੀ ਟੈਂਕੀ ਉਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।


COMMERCIAL BREAK
SCROLL TO CONTINUE READING

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਕੱਚੇ ਕਰਮਚਾਰੀਆਂ ਦੇ ਤੌਰ ਉਤੇ ਨਿਗੁਣੀਆਂ ਤਨਖਾਹਾਂ ਉਤੇ ਕੰਮ ਕਰ ਰਹੇ ਨੇ ਜਦੋਂਕਿ 2001 ਵਿੱਚ ਬਣਾਈ ਗਈ ਪਾਲਿਸੀ ਦੇ ਤਹਿਤ ਉਨ੍ਹਾਂ ਦੀਆਂ ਤਨਖਾਹਾਂ ਦੇ ਵਿੱਚ ਵਾਧਾ ਵੀ ਨਹੀਂ ਕੀਤਾ ਜਾ ਰਿਹਾ।


ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਦੇ ਨੁਮਾਇੰਦਿਆਂ ਨੂੰ ਬਹੁਤ ਵਾਰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਤੇ ਸਰਕਾਰ ਦੇ ਨਾਲ ਮੀਟਿੰਗ ਵੀ ਹੋਈ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਵਾਅਦਾਖਿਲਾਫੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਜਿਸ ਕਾਰਨ ਉਨ੍ਹਾਂ ਵੱਲੋਂ ਅੱਜ ਮਜਬੂਰੀ ਬੱਸ ਵਾਟਰ ਵਰਕਸ ਦੀ ਟੈਂਕੀ ਉਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ।


ਇਹ ਵੀ ਪੜ੍ਹੋ : RERA Chairman Resignation: ਪੰਜਾਬ ਰੇਰਾ ਦੇ ਚੇਅਰਮੈਨ ਦਾ ਅਸਤੀਫਾ ਪ੍ਰਵਾਨ; ਨਿਯੁਕਤੀ ਵੇਲੇ ਵੀ ਹੋਇਆ ਸੀ ਵਿਰੋਧ


ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪਰਿਵਾਰਾਂ ਦੇ ਸਮੇਤ ਟੈਂਕੀਆਂ ਅਤੇ ਸੜਕਾਂ ਉਤੇ ਬੈਠ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।


ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਤਾਇਨਾਤ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮੰਨਾਂ ਮੰਗਣ ਦੇ ਬਾਵਜੂਦ ਅਮਲੀਜਾਮਾ ਪਹਿਨਾਇਆ ਨਹੀਂ ਗਿਆ ਹੈ। ਉਹ ਘੱਟ ਤਨਖਾਹਾਂ ਵਿੱਚ ਆਪਣੇ ਘਰਾਂ ਮਸਾਂ ਹੀ ਗੁਜ਼ਾਰਾ ਚਲਾਉਂਦੇ ਹਨ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ : Moga News: ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਬਣਾਈ ਜਾਅਲੀ ਫੇਸਬੁੱਕ ਆਈਡੀ !