ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੇ ਮੰਤਰੀ ਹਰਜੋਤ ਬੈਂਸ ਦੀ ਕੋਠੀ ਅੱਗੇ ਦਿੱਤਾ ਧਰਨਾ
ਇਨ੍ਹਾਂ ਦੀਆਂ ਮੁੱਖ ਮੰਗਾਂ ਹਨ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੇ ਅਲੱਗ ਅਲੱਗ ਵਿਭਾਗਾਂ ਵਿਚ ਕੰਮ ਕਰਨ ਵਾਲੇ ਆਊਟਸੋਰਸਿੰਗ , ਇਨਲਿਸਟਮੈਂਟ ਕੰਪਨੀਆਂ ਅਤੇ ਸੋਸਾਇਟੀਆਂ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇ।
ਬਿਮਲ ਸ਼ਰਮਾ/ਅਨੰਦਪੁਰ ਸਾਹਿਬ: ਅੱਜ ਪੰਜਾਬ ਸਰਕਾਰ ਦੇ ਅਲੱਗ ਅਲੱਗ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਐਸ. ਡੀ. ਐਮ. ਤੇ ਡੀ. ਸੀ. ਆਫਿਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਿੰਡ ਗੰਭੀਰਪੁਰ ਸਥਿਤ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ।
ਇਨ੍ਹਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਤਿੰਨ ਮੰਤਰੀ ਸ਼ਾਮਿਲ ਹਨ ਜਿਨ੍ਹਾਂ ਦੇ ਇੱਕ ਮੰਤਰੀ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੀ ਹਨ ਇਸ ਲਈ ਉਨ੍ਹਾਂ ਨੇ ਅੱਜ ਇੱਥੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ . 11 ਫਰਵਰੀ ਨੂੰ ਇਨ੍ਹਾਂ ਦੀ ਮੀਟਿੰਗ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਰਵਾਉਣ ਦਾ ਤਹਿਸੀਲਦਾਰ ਨੇ ਭਰੋਸਾ ਦਿੱਤਾ ਜਿਸ ਤੋਂ ਬਾਅਦ ਇਨ੍ਹਾਂ ਨੇ ਧਰਨਾ ਸਮਾਪਤ ਕਰ ਦਿੱਤਾ .ਇਨ੍ਹਾਂ ਨੇ ਇਹ ਵੀ ਕਿਹਾ ਕਿ 31 ਜੁਲਾਈ ਨੂੰ ਇਹ ਕਿਸਾਨਾਂ ਦੇ ਅੰਦੋਲਨ ਵਿੱਚ ਸਮਰਥਨ ਦੇਣਗੇ ਅਤੇ 15 ਅਗਸਤ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ।
ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲਗਪਗ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਅਲੱਗ ਅਲੱਗ ਵਿਭਾਗਾਂ ਵਿਚ ਕੰਮ ਕਰ ਰਹੇ ਹਨ। ਹੁਣ ਪੰਜਾਬ ਸਰਕਾਰ ਛੱਤੀ ਹਜਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਰਹੀ ਹੈ ਜਿਸ ਵਿੱਚ ਆਊਟਸੋਰਸਿੰਗ , ਇਨਲਿਸਟਮੈਂਟ ਕੰਪਨੀਆਂ ਅਤੇ ਸੋਸਾਇਟੀਆਂ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਵੀ ਜ਼ਿਕਰ ਨਹੀਂ ਹੈ। ਮੁੱਖ ਮੰਤਰੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਇਕ ਸਬ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੈਂਬਰ ਹਨ। ਇਸ ਸਬ ਕਮੇਟੀ ਨੇ ਜੋ ਪੱਤਰ ਜਾਰੀ ਕੀਤਾ ਹੈ ਉਸ ਵਿਚ ਆਊਟਸੋਰਸਿੰਗ , ਇਨਲਿਸਟਮੈਂਟ ਕੰਪਨੀਆਂ ਅਤੇ ਸੋਸਾਇਟੀਆਂ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਵੀ ਜ਼ਿਕਰ ਨਹੀਂ ਹੈ।
ਇਨ੍ਹਾਂ ਦੀਆਂ ਮੁੱਖ ਮੰਗਾਂ ਹਨ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੇ ਅਲੱਗ ਅਲੱਗ ਵਿਭਾਗਾਂ ਵਿਚ ਕੰਮ ਕਰਨ ਵਾਲੇ ਆਊਟਸੋਰਸਿੰਗ , ਇਨਲਿਸਟਮੈਂਟ ਕੰਪਨੀਆਂ ਅਤੇ ਸੋਸਾਇਟੀਆਂ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇ। ਦੂਸਰੀ ਮੁੱਖ ਮੰਗ ਇਹ ਹੈ ਕਿ ਬਾਹਰੋਂ ਭਰਤੀ ਦੀ ਪ੍ਰਕਿਰਿਆ ਤੇ ਰੋਕ ਲਗਾ ਕੇ ਸਾਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ ਤੇ ਅੱਜ ਕਾਫੀ ਦੇਰ ਬਾਅਦ ਧਰਨੇ ਤੋਂ ਬਾਅਦ ਇਨ੍ਹਾਂ ਦਾ ਮੰਗ ਪੱਤਰ ਤਹਿਸੀਲਦਾਰ ਆਨੰਦਪੁਰ ਸਾਹਿਬ ਨੇ ਲਿਆ ਅਤੇ 11 ਤਾਰੀਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਦਾ ਭਰੋਸਾ ਦਿੱਤਾ।