Muktsar News (ਅਨਮੋਲ ਸਿੰਘ ਵੜਿੰਗ):  ਮੁਕਤਸਰ ਸਾਹਿਬ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਕੁਝ ਲੋਕ ਸਕੂਲ ਦੇ ਮੁੱਖ ਅਧਿਆਪਕ ਦੀ ਕੁੱਟਮਾਰ ਕਰ ਰਹੇ ਹਨ। ਇਲਾਜ ਅਧੀਨ ਸਕੂਲ ਦੇ ਮੁੱਖ ਅਧਿਆਪਕ ਨੇ ਇਸ ਵਾਇਰਲ ਵੀਡੀਓ ਸਬੰਧੀ ਜਾਣਕਾਰੀ ਦਿੱਤੀ ਹੈ।


COMMERCIAL BREAK
SCROLL TO CONTINUE READING

ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਦੇ ਹੈੱਡ ਟੀਚਰ ਚਿਮਨ ਲਾਲ ਦੀ ਸਕੂਲ ਵਿੱਚ ਹੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਇਹ ਘਟਨਾ ਸੀਸੀਟੀ ਵੀ ਕੈਮਰੇ ਵਿਚ ਕੈਦ ਹੋ ਗਈ। ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ ਚਿਮਨ ਲਾਲ ਨੇ ਦੱਸਿਆ ਕਿ ਜਦ ਛੁੱਟੀ ਤੋਂ ਬਾਅਦ ਉਹ ਸਕੂਲ ਬੰਦ ਕਰਕੇ ਜਾਣ ਲੱਗੇ ਸਨ ਤਾਂ ਇੱਕ ਵਿਅਕਤੀ ਉਨ੍ਹਾਂ ਨਾਲ ਆ ਕੇ ਧੱਕਾਮੁੱਕੀ ਕਰਨ ਲੱਗਾ।


ਕੁਝ ਹੀ ਸਮੇਂ ਬਾਅਦ ਉਸ ਦੇ ਹੀ ਸਕੂਲ ਦੀ ਇੱਕ ਅਧਿਆਪਕਾ ਅਤੇ ਕੁਝ ਹੋਰ ਅਣਪਛਾਤੇ ਉਨ੍ਹਾਂ ਨਾਲ ਆ ਗਏ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਮੁੱਖ ਅਧਿਆਪਕ ਅਨੁਸਾਰ ਸਕੂਲ ਮੁਖੀ ਹੋਣ ਦੇ ਨਾਤੇ ਸਮੇਂ-ਸਮੇਂ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਸਬੰਧੀ ਉਹ ਸਕੂਲ ਸਟਾਫ ਨੂੰ ਕਹਿੰਦੇ ਹਨ। ਸਟਾਫ ਦੇ 12 ਮੈਂਬਰ ਹਨ ਕਿਸੇ ਨੂੰ ਕੋਈ ਸਮੱਸਿਆ ਨਹੀਂ ਪਰ ਇਸ ਅਧਿਆਪਕਾ ਨੇ ਇਸ ਤਰ੍ਹਾਂ ਆਪਣੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਉਸ ਦੀ ਕੁੱਟਮਾਰ ਕੀਤੀ ਹੈ।


ਇਹ ਵੀ ਪੜ੍ਹੋ : Punjab Farmers Protest Live: ਕਿਸਾਨ ਅੰਦੋਲਨ 6ਵੇਂ ਦਿਨ 'ਚ ਦਾਖ਼ਲ; ਹਰਿਆਣਾ 'ਚ 19 ਫਰਵਰੀ ਤੱਕ ਇੰਟਰਨੈਟ ਬੰਦ


ਉਧਰ ਇਸ ਸਬੰਧੀ ਪੁਲਿਸ ਨੂੰ ਵੀ ਬਿਆਨ ਦੇ ਦਿੱਤੇ ਗਏ ਹਨ। ਫਿਲਹਾਲ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋ ਰਹੀ ਹੈ ਜਦਕਿ ਦੂਜੀ ਧਿਰ ਅਜੇ ਕੁਝ ਬੋਲਣ ਨੂੰ ਤਿਆਰ ਨਹੀਂ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਅਧਿਆਪਕਾ ਵੱਲੋਂ ਸਕੂਲ ਮੁਖੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਸ ਮੁੱਦਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ਦੂਜੀ ਧਿਰ ਨੇ ਇਸ ਸਬੰਧੀ ਕੋਈ ਵੀ ਟਿੱਪਣੀ ਨਹੀਂ ਕੀਤੀ ਹੈ।


ਇਹ ਵੀ ਪੜ੍ਹੋ : Kisan Andolan 2.0: ਅੱਜ ਦੀ ਮੀਟਿੰਗ ਕਰੇਗੀ ਤੈਅ; ਕਿਸਾਨ ਦਿੱਲੀ ਜਾਣਗੇ ਜਾਂ ਵਾਪਸ ਆਉਣਗੇ, ਪੰਧੇਰ ਦਾ ਵੱਡਾ ਬਿਆਨ ਆਇਆ ਸਾਹਮਣੇ